Arvind Kejriwal News: ਆਬਕਾਰੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸ਼ੁੱਕਰਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੇਂਦਰੀ ਜਾਂਚ ਬਿਊਰੋ ਨੇ ਇਸ ਮਾਮਲੇ ਵਿਚ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿਚ ਹਨ।
ਕੇਜਰੀਵਾਲ ਦੇ ਸਮਰਥਨ ‘ਚ 150 ਤੋਂ ਵੱਧ ਵਕੀਲ ਆਏ
ਦਿੱਲੀ ਦੇ ਵੱਖ-ਵੱਖ ਵਕੀਲਾਂ ਨੇ ਸੁਪਰੀਮ ਕੋਰਟ ਦੇ ਸੀਜੇਆਈ ਡੀਵਾਈ ਚੰਦਰਚੂੜ ਨੂੰ ਪੱਤਰ ਲਿਖ ਕੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰੈਗੂਲਰ ਜ਼ਮਾਨਤ ’ਤੇ ਦਿੱਲੀ ਹਾਈ ਕੋਰਟ ਵੱਲੋਂ ਰੋਕ ਲਾਉਣ ’ਤੇ ਚਿੰਤਾ ਪ੍ਰਗਟਾਈ ਹੈ। ਵਕੀਲਾਂ ਦਾ ਇਹ ਵੀ ਕਹਿਣਾ ਹੈ ਕਿ ਜੱਜ ਈਡੀ ਅਤੇ ਸੀਬੀਆਈ ਕੇਸਾਂ ਵਿੱਚ ਜ਼ਮਾਨਤਾਂ ਨੂੰ ਅੰਤਿਮ ਰੂਪ ਨਹੀਂ ਦੇ ਰਹੇ ਹਨ ਅਤੇ ਲੰਬੀਆਂ ਤਰੀਕਾਂ ਦੇ ਰਹੇ ਹਨ।
ਹਿੰਦੂਸਥਾਨ ਸਮਾਚਾਰ