Jalandhar News: ਜਲੰਧਰ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 10 ਜੁਲਾਈ (ਬੁੱਧਵਾਰ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਸਰਕਾਰੀ ਦਫ਼ਤਰ/ਬੋਰਡ/ਕਾਰਪੋਰੇਸ਼ਨ/ਵਿਦਿਅਕ ਅਦਾਰੇ ‘ਚ ਛੁੱਟੀ ਰਹੇਗੀ।
ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ 34-ਜਲੰਧਰ ਪੱਛਮੀ (SC) ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ/ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ, ਤਾਂ ਉਹ 10 ਜੁਲਾਈ ਦੀ ਇਸ ਵਿਸ਼ੇਸ਼ ਛੁੱਟੀ ਦਾ ਲਾਭ ਵੀ ਲੈ ਸਕਣਗੇ।
ਜ਼ਿਕਰਯੋਗ ਹੈ ਕਿ ਜਲੰਧਰ ਦੀ ਪੱਛਮੀ ਵਿਧਾਨ ਸਭਾ ਸੀਟ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਇਨ੍ਹਾਂ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਉਕਤ ਛੁੱਟੀ ਦਾ ਐਲਾਨ ਕੀਤਾ ਹੈ।
ਹਿੰਦੂਸਥਾਨ ਸਮਾਚਾਰ