Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇੱਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਹੋਰਨਾਂ ਮਾਮਲਿਆਂ ਤੋਂ ਇਲਾਵਾ ਜਲਾ ਵਤਨ ਸਿੱਖ ਆਗੂ ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਦੀ ਪਾਕਿਸਤਾਨ ਵਿਚ ਹੋਈ ਮੌਤ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਿੱਖ ਪੰਥ ਵਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਇਕੱਤਰਤਾ ਉਪਰੰਤ ਗੱਲਬਾਤ ਕਰਦੇ ਹੋਏ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ। ਗੁਆਂਢੀ ਸੂਬਿਆਂ ਵਿਚ ਪ੍ਰੀਖਿਆਵਾਂ ਦੌਰਾਨ ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਲੁਹਾਏ ਜਾਣ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਸੰਬੰਧੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ