Ludhiana News: ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਨਿਹੰਗਾਂ ਨੇ ਤਲਵਾਰਾਂ ਨਾਲ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਹੈ। ਇਸ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਹਿੰਦੂ ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਅਤੇ ਹੁਣ ਸੰਦੀਪ ਥਾਪਰ ਦੇ ਮਾਮਲੇ ਵਿੱਚ ਗੰਨਮੈਨ ਨੇ ਕੁਝ ਨਹੀਂ ਕੀਤਾ। ਹਿੰਦੂ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਬਾਜ਼ਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਟਕਰਾਅ ਨੂੰ ਰੋਕਣ ਲਈ ਗਸ਼ਤ ਵਧਾ ਦਿੱਤੀ ਗਈ ਹੈ।
ਦੱਸ ਦਈਏ ਕਿ ਇਸ ਦੇ ਵਿਰੋਧ ਵਿੱਚ ਹਿੰਦੂ ਆਗੂਆਂ ਨੇ ਸ਼ਨੀਵਾਰ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਸੀ ਪਰ ਦੇਰ ਰਾਤ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ