Lucknow News: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਤਾਮਿਲਨਾਡੂ ਬਸਪਾ ਪ੍ਰਧਾਨ ਕੇ. ਆਰਮਸਟ੍ਰਾਂਗ ਦੇ ਕਤਲ ‘ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ। ਮਾਇਆਵਤੀ ਨੇ ਤਾਮਿਲਨਾਡੂ ਸਰਕਾਰ ਤੋਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਮਾਇਆਵਤੀ ਨੇ ਸ਼ਨੀਵਾਰ ਨੂੰ ਐਕਸ ‘ਤੇ ਕਿਹਾ ਕਿ ਕੇ. ਆਰਮਸਟ੍ਰਾਂਗ ਦੀ ਸ਼ੁੱਕਰਵਾਰ ਦੀ ਸ਼ਾਮ ਨੂੰ ਉਨ੍ਹਾਂ ਦੇ ਚੇਨਈ ਨਿਵਾਸ ਦੇ ਬਾਹਰ ਘਿਨਾਉਣੀ ਹੱਤਿਆ ਕਾਰਨ ਪੂਰੇ ਸਮਾਜ ਵਿੱਚ ਸੋਗ ਅਤੇ ਗੁੱਸੇ ਦੀ ਲਹਿਰ ਹੈ। ਸਰਕਾਰ ਨੂੰ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੱਲ੍ਹ ਚੇਨਈ ਵਿੱਚ ਆਰਮਸਟ੍ਰਾਂਗ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ।
ਜ਼ਿਕਰਯੋਗ ਹੈ ਕਿ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਤਾਮਿਲਨਾਡੂ ਦੇ ਸੂਬਾ ਪ੍ਰਧਾਨ ਕੇ. ਆਰਮਸਟ੍ਰਾਂਗ ਦੀ ਸ਼ੁੱਕਰਵਾਰ (5 ਜੁਲਾਈ) ਸ਼ਾਮ ਨੂੰ ਚੇਨਈ ਵਿੱਚ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ। ਬਾਈਕ ‘ਤੇ ਸਵਾਰ ਹੋ ਕੇ ਆਏ ਕਾਤਲਾਂ ਨੇ ਆਰਮਸਟ੍ਰਾਂਗ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਹਿੰਦੂਸਥਾਨ ਸਮਾਚਾਰ