Mohali News: ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸ਼ਮਸ਼ੇਰ ਪੁਰਖਾਲਵੀ ਵੱਲੋਂ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਨਾਲ ਰਸਮੀ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਾਰਟੀ ਦਾ ਸਮੁੱਚਾ ਢਾਂਚਾ ਚੱਟਾਨ ਦੀ ਤਰ੍ਹਾਂ ਸਰਦਾਰ ਸੁਖਬੀਰ ਬਾਦਲ ਦੇ ਨਾਲ ਖੜਾ ਹੈ।
ਇਸ ਮੌਕੇ ਪਾਰਟੀ ਦੇ ਉਥਾਨ ਅਤੇ ਮੌਜੂਦਾ ਹਾਲਾਤਾਂ ਉੱਤੇ ਵੀ ਵਿਸਥਾਰਿਤ ਚਰਚਾ ਹੋਈ। ਪੁਰਖਾਲਵੀ ਵੱਲੋਂ ਰਾਜ ਦੀ ਮੌਜੂਦਾ ਹਕੂਮਤ ਵੱਲੋਂ ਬੰਦ ਕੀਤੀਆਂ ਗਈਆਂ ਤਮਾਮ ਭਲਾਈ ਸਕੀਮਾਂ ਅਤੇ ਹਰ ਪੱਧਰ ਤੇ ਚੱਲ ਰਹੇ ਭ੍ਰਿਸ਼ਟਾਚਾਰ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਉਂਦਿਆਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਅਤੇ ਲੋਕ ਵਿਰੋਧੀਆਂ ਫੈਸਲਿਆਂ ਵਿਰੁੱਧ ਪਾਰਟੀ ਵੱਲੋਂ ਵਿਆਪਕ ਸੰਘਰਸ਼ ਵਿੱਢਿਆ ਜਾਵੇ ਤਾਂ ਜੋ ਲੋਕਾਂ ਦੇ ਸੰਵਿਧਾਨਿਕ ਹੱਕਾਂ ਦੀ ਰਾਖੀ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾ ਸਕੇ।
ਹਿੰਦੂਸਥਾਨ ਸਮਾਚਾਰ