Manish Sisodia Judicial Custody Extended News: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਦਿੱਲੀ ਆਬਕਾਰੀ ਘੁਟਾਲੇ ਦੇ ਮੁਲਜ਼ਮ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਨਿਆਂਇਕ ਹਿਰਾਸਤ ਵਧਾਉਣ ਦਾ ਹੁਕਮ ਦਿੱਤਾ ਹੈ।
ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ ਵਿੱਚ ਨਿਆਇਕ ਹਿਰਾਸਤ ਵਿੱਚ ਹਨ। 21 ਮਾਰਚ ਨੂੰ ਦਿੱਲੀ ਹਾਈ ਕੋਰਟ ਵੱਲੋਂ ਅਰਵਿੰਦ
ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਨਾ ਦਿੱਤੇ ਜਾਣ ਤੋਂ ਬਾਅਦ ਈਡੀ ਨੇ ਦੇਰ ਸ਼ਾਮ ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ।
ਹਿੰਦੂਸਥਾਨ ਸਮਾਚਾਰ