Sidhu Moosewala Murder Case: ਪੰਜਾਬੀ ਗਾਈਕ ਸਿੱਧੂ ਮੂਸੇਵਾਲਾ ਦਾ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸ ਦਈਏ ਕਿ ਇਸ ਕਤਲ ਕੇਸ ਦੇ 2 ਮੁੱਖ ਗਵਾਹ ਸ਼ੁੱਕਰਵਾਰ ਨੂੰ ਗਵਾਹੀ ਦੇਣ ਲਈ ਅਦਾਲਤ ਵਿੱਚ ਨਹੀਂ ਪਹੁੰਚੇ। ਇਹ ਦੂਜੀ ਵਾਰ ਹੈ ਕਿ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ‘ਚ ਬੈਠੇ ਦੋਵੇਂ ਦੋਸਤ ਗਵਾਹੀ ਦੇਣ ਨਹੀਂ ਆਏ।
ਦੱਸ ਦਈਏ ਕਿ ਕਤਲ ਦੇ ਸਮੇਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਿੱਧੂ ਦੀ ਕਾਰ ਵਿੱਚ ਬੈਠੇ ਸਨ। ਇਸ ਲਈ ਉਨ੍ਹਾਂ ਨੂੰ ਮੁੱਖ ਗਵਾਹ ਬਣਾਇਆ ਗਿਆ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ‘ਚ ਛੋਟ ਦੀ ਮੰਗ ਕੀਤੀ ਹੈ। ਇਹ ਘਟਨਾ ਮਾਨਸਾ ਦੇ ਪਿੰਡ ਜਵਾਹਰਕੇ ਦੀ ਹੈ। ਗੁਰਵਿੰਦਰ ਤੇ ਗੁਰਪ੍ਰੀਤ ਨੂੰ ਵੀ ਗੋਲੀਆਂ ਲੱਗੀਆਂ।
ਹਿੰਦੂਸਥਾਨ ਸਮਾਚਾਰ