New Delhi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕੀਰ ਸਟਾਰਮਰ ਨਾਲ ਫੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੇ ਬ੍ਰਿਟਿਸ਼ ਹਮਰੁਤਬਾ ਨੇ ਇਤਿਹਾਸਕ ਭਾਰਤ-ਯੂਕੇ ਸਬੰਧਾਂ ਅਤੇ ਰਣਨੀਤਕ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਬਾਰੇ ਚਰਚਾ ਕੀਤੀ।
ਦੋਵੇਂ ਆਗੁਆਂ ਨੇ ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ (FTA) ਨੂੰ ਜਲਦੀ ਪੂਰਾ ਕਰਨ ਲਈ ਕੰਮ ਕਰਨ ਲਈ ਸਹਿਮਤ ਹੋਏ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਜਲਦੀ ਹੀ ਭਾਰਤ ਆਉਣ ਦਾ ਸੱਦਾ ਵੀ ਦਿੱਤਾ। ਬਰਤਾਨੀਆ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਵਿਕਾਸ ਵਿੱਚ ਭਾਰਤੀ ਭਾਈਚਾਰੇ ਦੇ ਸਕਾਰਾਤਮਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਅੱਗੇ ਵਧਾਉਣ ਲਈ ਸਹਿਮਤੀ ਪ੍ਰਗਟਾਈ। ਦੋਵਾਂ ਧਿਰਾਂ ਨੇ ਭਵਿੱਖ ਵਿੱਚ ਸੰਪਰਕ ਵਿੱਚ ਰਹਿਣ ਲਈ ਸਹਿਮਤੀ ਪ੍ਰਗਟਾਈ।
ਦੱਸ ਦਈਏ ਕਿ ਬ੍ਰਿਟਿਸ਼ ਰਾਸ਼ਟਰਪਤੀ ਚੋਣਾਂ ‘ਚ ਕੀਰ ਸਟਾਰਮਰ ਦੀ ਲੇਬਰ ਪਾਰਟੀ ਨੇ 412 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ, ਜਦਕਿ ਰਿਸ਼ੀ ਸੁਨਕ ਦੀ ਅਗਵਾਈ ਵਾਲੀ ਕੰਜ਼ਰਵੇਟਿਵ ਪਾਰਟੀ 118 ਸੀਟਾਂ ‘ਤੇ ਸਿਮਟ ਗਈ। ਇਸ ਤੋਂ ਇਲਾਵਾ ਲਿਬਰਲ ਡੈਮੋਕਰੇਟਸ ਪਾਰਟੀ ਨੇ 71 ਸੀਟਾਂ ਜਿੱਤੀਆਂ ਹਨ।
ਹਿੰਦੂਸਥਾਨ ਸਮਾਚਾਰ