Jammu Amarnath Yatra: ਜੰਮੂ-ਕਸ਼ਮੀਰ ‘ਚ ਭਾਰੀ ਮੀਂਹ ਕਾਰਨ ਸ਼ਨੀਵਾਰ ਨੂੰ ਅਮਰਨਾਥ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤਾ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਬਾਲਟਾਲ ਅਤੇ ਪਹਿਲਗਾਮ ਦੋਵਾਂ ਮਾਰਗਾਂ ‘ਤੇ ਭਾਰੀ ਮੀਂਹ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਨੂੰ ਸਾਵਧਾਨੀ ਦੇ ਤੌਰ ‘ਤੇ ਮੁਲਤਵੀ ਕਰ ਦਿੱਤਾ ਗਿਆ ਸੀ।
ਅਮਰਨਾਥ ਯਾਤਰਾ 29 ਜੂਨ ਨੂੰ ਸ਼ੁਰੂ ਹੋਈ ਸੀ ਅਤੇ 52 ਦਿਨ ਲੰਬੀ ਯਾਤਰਾ 19 ਅਗਸਤ ਨੂੰ ਸਮਾਪਤ ਹੋਵੇਗੀ। ਅਧਿਕਾਰੀਆਂ ਮੁਤਾਬਕ ਹੁਣ ਤੱਕ ਅਮਰਨਾਥ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 1.5 ਲੱਖ ਨੂੰ ਪਾਰ ਕਰ ਚੁੱਕੀ ਹੈ। ਫਿਲਹਾਲ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਯਾਤਰਾ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਮੌਸਮ ‘ਚ ਸੁਧਾਰ ਹੁੰਦੇ ਹੀ ਅਮਰਨਾਥ ਯਾਤਰਾ ਇਕ ਵਾਰ ਫਿਰ ਤੋਂ ਸ਼ੁਰੂ ਕੀਤੀ ਜਾਵੇਗੀ।
ਪਿਛਲੇ ਸਾਲ 4.5 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਗੁਫਾ ਮੰਦਰ ‘ਚ ਪੂਜਾ ਅਰਚਨਾ ਕੀਤੀ ਸੀ।
ਹਿੰਦੂਸਥਾਨ ਸਮਾਚਾਰ