Amritpal Singh News : ਖਡੂਰ ਸਾਹਿਬ ਸੀਟ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੋ ਕਿ ਫਿਲਹਾਲ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ। ਓਸਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀ ਕਿਹਾ ਹੈ ਕਿ ਉਹ ਪੰਥ ਅਤੇ ਪਰਿਵਾਰ ‘ਚੋਂ ਪੰਥ ਦੀ ਚੋਣ ਕਰਨਗੇ। ਉਨ੍ਹਾਂ ਇਸ ਬਾਰੇ ਆਪਮੇ ਐਕਸ ਹੈਂਡਲ ਤੇ ਲਿਖ ਕ ਸਾਫ ਕੀਤਾ ਕਿ ਓਪ ਆਪਣੀ ਮਾਤਾ ਜੀ ਦੇ ਬਿਆਨ ਨਾਲ ਸਹਿਮਤ ਨਹੀਂ ਹਨ। ਇਸ ਤੋਂ ਅਲਾਵਾ ਉਹਨਾਂ ਕਿਹਾ ਕਿ ਅੱਜ ਜਦੋਂ ਮੈਨੂੰ ਮਾਂ ਵੱਲੋਂ ਕੱਲ੍ਹ ਦਿੱਤੇ ਬਿਆਨ ਬਾਰੇ ਪਤਾ ਲੱਗਾ ਤਾਂ ਮੈਨੂੰ ਬਹੁਤ ਦੁੱਖ ਹੋਇਆ ਕਿ ਉਨ੍ਹਾਂ ਵੱਲੋਂ ਅਜਿਹਾ ਬਿਆਨ ਨਹੀਂ ਆਉਣਾ ਚਾਹੀਦਾ ਸੀ।
ਦਸ ਦਇਏ ਕਿ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਬਿਆਨ ਦਿੱਤਾ ਸੀ ਕਿ ਉਸ ਨੇ ਸੰਵਿਧਾਨ ਦੇ ਦਾਇਰੇ ‘ਚ ਰਹਿ ਕੇ ਚੋਣ ਲੜੀ ਸੀ ਤੇ ਉਹ ਕੱਟੜਪੰਥੀ ਨਹੀਂ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣਾ ਕੱਟੜਪੰਥੀ ਨਹੀਂ ਹੈ। ਅੰਮ੍ਰਿਤਪਾਲ ਨੇ ਇਸੇ ਬਿਆਨ ‘ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।
ਦਸਣਯੋਗ ਹੈ ਕਿ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਨੂੰ ਬੀਤੇ ਹਫਤੇ ਸੰਸਦ ਹਲਫ਼ ਲੈਣ ਲਈ ਚਾਰ ਦਿਨ ਦੀ ਪੈਰੋਲ ਮੰਜ਼ੂਰ ਹੋਈ ਸੀ। ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਤੋਂ ਸਿੱਧਾ ਦਿੱਲੀ ਲਿਆਂਦਾ ਗਿਆ ਜਿੱਥੇ ਉਸ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਕਮਰੇ ‘ਚ ਅਹੁਦੇ ਲਈ ਹਲਫ ਲਈ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਦੀ ਹਲਫ ਲੈਣ ਸਬੰਧੀ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ ਸੀ
ਇਹ ਗੱਲ ਕਹੀ ਪੋਸਟ ‘ਚ ਅੰਮ੍ਰਿਤਪਾਲ ਸਿੰਘ ਨੇ
ਰਾਜ ਬਿਨਾ ਨਹਿ ਧਰਮ ਚਲੈ ਹੈਂ॥
ਧਰਮ ਬਿਨਾ ਸਭ ਦਲੈ ਮਲੈ ਹੈਂ॥ਗੁਰੂ ਰੂਪ ਗੁਰੂ ਪਿਆਰੀ ਸਾਧ ਸੰਗਤ ਜੀਓ ॥
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ॥ਕੱਲ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਜਦੋਂ ਅੱਜ ਮੈਨੂੰ ਪਤਾ ਲੱਗਾ ਤਾਂ ਮੇਰਾ ਮਨ ਬਹੁਤ ਦੁਖੀ ਹੋਇਆ ॥ਬੇਸ਼ੱਕ ਮੈਨੂੰ ਇਹ ਯਕੀਨ ਹੈ ਕਿ ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ ਵਿੱਚ…
— Amritpal Singh (@singhamriitpal) July 6, 2024