New Delhi : ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 87 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 83 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪਹਿਲੇ ਦਿਨ ਬ੍ਰੈਂਡ ਕਰੂਡ 0.15 ਡਾਲਰ ਜਾਂ 0.17 ਫੀਸਦੀ ਦੀ ਗਿਰਾਵਟ ਨਾਲ 86.39 ਡਾਲਰ ਪ੍ਰਤੀ ਬੈਰਲ ‘ਤੇ ਚੱਲ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.30 ਡਾਲਰ ਜਾਂ 0.36 ਫੀਸਦੀ ਫਿਸਲ ਕੇ 82.86 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਹੈ। ਮੁੰਬਈ ‘ਚ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਉੱਥੇ ਹੀ ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਹਿੰਦੂਸਥਾਨ ਸਮਾਚਾਰ