Jammu Kashmir Terrorist Attack: ਜੰਮੂ-ਕਸ਼ਮੀਰ ਦੇ ਕਠੂਆ ਇਲਾਕੇ ‘ਚ ਅੱਤਵਾਦੀਆਂ ਨੇ ਇਕ ਵਾਰ ਫਿਰ ਨਾਪਾਕ ਹਰਕਤ ਨੂੰ ਅੰਜਾਮ ਦਿੱਤਾ ਹੈ। ਇਸ ਵਾਰ ਅੱਤਵਾਦੀਆਂ ਨੇ ਫੌਜ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ ‘ਚ ਦੋ ਜਵਾਨ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਪਹਾੜੀ ‘ਤੇ ਬੈਠੇ ਅੱਤਵਾਦੀਆਂ ਨੇ ਫੌਜ ਦੀ ਗੱਡੀ ‘ਤੇ ਗ੍ਰੇਨੇਡ ਸੁੱਟਿਆ। ਫੌਜ ਦੀ ਜਵਾਬੀ ਕਾਰਵਾਈ ਨਾਲ ਮੁਕਾਬਲਾ ਸ਼ੁਰੂ ਹੋਇਆ ਹੈ।
ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਜੰਮੂ ਵਿੱਚ ਪਿਛਲੇ ਦਿਨਾਂ ਵਿੱਚ ਅੱਤਵਾਦੀ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਕਸ਼ਮੀਰ ਦੇ ਕੁਲਗਾਮ ਵਿੱਚ ਦੋ ਮੁੱਠਭੇੜਾਂ ਵਿੱਚ ਛੇ ਅਤਿਵਾਦੀ ਮਾਰੇ ਗਏ। ਇਸ ਦੌਰਾਨ ਦੋ ਜਵਾਨ ਵੀ ਸ਼ਹੀਦ ਹੋ ਗਏ।
ਰਾਜੌਰੀ ‘ਚ ਭਾਰਤੀ ਫੌਜ ਦੇ ਕੈਂਪ ‘ਤੇ ਅੱਤਵਾਦੀ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ‘ਚ ਫੌਜ ਦਾ ਇਕ ਜਵਾਨ ਜ਼ਖਮੀ ਹੋ ਗਿਆ।
ਹਿੰਦੂਸਥਾਨ ਸਮਾਚਾਰ