Swati Maliwal Case: ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੇ ਕਰੀਬੀ ਅਤੇ ਸਾਬਕਾ ਨਿੱਜੀ ਸਹਾਇਕ ਵਿਭਵ ਕੁਮਾਰ ਦੀ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਉਸ ਨੇ ਦਿੱਲੀ ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦੇਣ ਦੇ ਨਿਰਦੇਸ਼ ਦੀ ਮੰਗ ਕੀਤੀ ਹੈ। ਪੁਲਿਸ ਨੇ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ਵਿੱਚ ਵਿਭਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਉਹ ਨਿਆਇਕ ਹਿਰਾਸਤ ‘ਚ ਹੈ।
ਅਦਾਲਤ ਨੇ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਹਮਲੇ ਦੇ ਮਾਮਲੇ ‘ਚ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਿਯੋਗੀ ਵਿਭਵ ਕੁਮਾਰ ਦੀ ਨਿਆਂਇਕ ਹਿਰਾਸਤ 16 ਜੁਲਾਈ ਤੱਕ ਵਧਾ ਦਿੱਤੀ ਹੈ।
ਉਸਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ, ਦਿੱਲੀ ਪੁਲਿਸ ਨੇ ਉਸਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਤੀਸ ਹਜ਼ਾਰੀ ਕੋਰਟ ਦੇ ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਦੇ ਸਾਹਮਣੇ ਪੇਸ਼ ਕੀਤਾ। ਵਿਭਵ ‘ਤੇ 13 ਮਈ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਸਵਾਤੀ ਮਾਲੀਵਾਲ ‘ਤੇ ਹਮਲਾ ਕਰਨ ਦਾ ਦੋਸ਼ ਹੈ। ਉਸ ਨੂੰ ਦਿੱਲੀ ਪੁਲਿਸ ਨੇ 18 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ।
ਹਿੰਦੂਸਥਾਨ ਸਮਾਚਾਰ