Punab News: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮੈਡੀਕਲ ਛੁੱਟੀ ਲੈਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਦੱਸ ਦਈਏ ਕਿ ਹੁਣ ਇਕ ਜਾਂ ਵੱਧ ਦਿਨਾਂ ਦੀ ਛੁੱਟੀ ਲੈਣ ‘ਤੇ ਕਰਮਚਾਰੀਆਂ ਨੂੰ 2 ਸਰਟੀਫਿਕੇਟ ਬਲਾਕ ਦਫ਼ਤਰ ਵਿੱਚ ਜਮ੍ਹਾ ਕਰਵਾਉਣੇ ਪੈਣਗੇ। ਇਨ੍ਹਾਂ ਸਰਟੀਫਿਕੇਟ ‘ਚ ਪਹਿਲਾ, ਡਾਕਟਰ ਦੁਆਰਾ ਜਾਰੀ ਮੈਡੀਕਲ ਸਰਟੀਫਿਕੇਟ ਅਤੇ ਦੂਜਾ, ਫਿਟਨੈੱਸ ਸਰਟੀਫਿਕੇਟ ਸ਼ਾਮਲ ਹੈ।
ਦੱਸ ਦਈਏ ਕਿ ਇਹ ਤਬਦੀਲੀ ਇਸ ਲਈ ਕੀਤੀ ਗਈ ਹੈ ਤਾਂ ਜੋ ਕਰਮਚਾਰੀ ਮੈਡੀਕਲ ਛੁੱਟੀ ਦੀ ਦੁਰਵਰਤੋਂ ਨਾ ਕਰਨ ਅਤੇ ਸਕੂਲਾਂ ਵਿੱਚ ਹਾਜ਼ਰੀ ਯਕੀਨੀ ਬਣਾਈ ਜਾ ਸਕੇ। ਜਾਣਕਾਰੀ ਅਨੁਸਾਰ ਸਕੂਲ ਸਿੱਖਿਆ ਵਿਭਾਗ ਨੇ ਸਾਰੇ ਸੈਂਟਰ ਹੈੱਡ ਟੀਚਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਭੇਜ ਕੇ ਮੈਡੀਕਲ ਛੁੱਟੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਹਿੰਦੂਸਥਾਨ ਸਮਾਚਾਰ