Bhatinda News : ਜ਼ਿਲ੍ਹੇ ਦੇ ਪਿੰਡ ਮੌੜ ਮੰਡੀ ਵਿੱਚ ਐਤਵਾਰ ਨੂੰ ਗੁੰਡਾਗਰਦੀ ਦਾ ਨਾਚ ਖੇਡਿਆ ਗਿਆ। ਇਸ ਸਬੰਧੀ ਮੌੜ ਮੰਡੀ ਦੀ ਟਰੱਕ ਯੂਨੀਅਨ ਨੇੜੇ ਕੁੱਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਆਸ-ਪਾਸ ਸੈਂਕੜੇ ਲੋਕ ਇਕੱਠੇ ਹੋ ਗਏ ਪਰ ਨੌਜਵਾਨ ਕਾਫੀ ਦੇਰ ਤਕ ਦਰਦ ਨਾਲ ਸੜਕ ‘ਤੇ ਪਿਆ ਰਿਹਾ। ਇਸ ਦੌਰਾਨ ਕੁੱਝ ਲੋਕਾਂ ਨੇ ਜ਼ਖਮੀ ਨੌਜਵਾਨ ਨੂੰ ਬਚਾ ਕੇ ਸਥਾਨਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਜ਼ਖ਼ਮੀ ਨੌਜਵਾਨ ਦੀ ਪਛਾਣ ਜਸਪਾਲ ਸਿੰਘ ਚੰਨਵੀ ਵਾਸੀ ਮੌੜ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਦੀ ਇਸ ਮਾਮਲੇ ‘ਚ ਕਾਰਗੁਜ਼ਾਰੀ ਨਾਂ-ਮਾਤਰ ਰਹੀ, ਬੇਸ਼ੱਕ ਪੁਲਿਸ ਨੇ ਜ਼ਖਮੀ ਨੌਜਵਾਨ ਦੇ ਬਿਆਨ ਦਰਜ ਕਰ ਲਏ ਪਰ ਮਾਮਲੇ ‘ਚ ਕਿਸੇ ਤਰ੍ਹਾਂ ਦੀ ਜਾਣਕਾਰੀ ਦੇਣ ਦੀ ਬਜਾਏ ਕਿਹਾ ਕਿ ਅਜੇ ਜਾਂਚ ਜਾਰੀ ਹੈ। ਘਟਨਾ ਦੀ ਜਾਣਕਾਰੀ ਜਾਂਚ ਤੋਂ ਬਾਅਦ ਹੀ ਦਿੱਤੀ ਜਾ ਸਕੇਗੀ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਜਸਪਾਲ ਸਿੰਘ ਤਲਵੰਡੀ ਸਾਬੋਂ ਦੇ ਇਕ ਕਤਲ ਕੇਸ ਦਾ ਮੁਲਜ਼ਮ ਸੀ ਅਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ।
ਮੰਨਿਆ ਜਾ ਰਿਹਾ ਹੈ ਕਿ ਹਮਲਾ ਕਰਨ ਵਾਲੇ ਵਿਅਕਤੀ ਪਹਿਲੇ ਮ੍ਰਿਤਕ ਵਿਅਕਤੀ ਦੇ ਜਾਣਕਾਰ ਅਤੇ ਪਰਿਵਾਰਕ ਮੈਂਬਰ ਸਨ, ਜਿਨ੍ਹਾਂ ਨੇ ਪੁਰਾਣੀ ਰੰਜਿਸ਼ ਦਾ ਬਦਲਾ ਲੈਣ ਲਈ ਨੌਜਵਾਨ ‘ਤੇ ਜਾਨਲੇਵਾ ਹਮਲਾ ਕੀਤਾ। ਵਾਇਰਲ ਹੋ ਰਹੀ ਇਸ ਘਟਨਾ ਦੀ ਵੀਡੀਓ ‘ਚ ਦੋ ਨੌਜਵਾਨ ਜਸਪਾਲ ਸਿੰਘ ‘ਤੇ ਸੜਕ ਵਿਚਕਾਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਹੇ ਹਨ।ਇਸ ਦੌਰਾਨ ਆਸ-ਪਾਸ ਦੇ ਕੁਝ ਲੋਕ ਕੁਝ ਦੇਰ ਬਾਅਦ ਹਮਲਾਵਰਾਂ ਕੋਲ ਆ ਗਏ ਅਤੇ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹਮਲਾਵਰਾਂ ਨੇ ਜਸਪਾਲ ਦੀਆਂ ਲੱਤਾਂ ਅਤੇ ਬਾਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਬਚਾਅ ਕਰਮੀ ਨੌਜਵਾਨ ਨੂੰ ਸਿਵਲ ਹਸਪਤਾਲ ਲੈ ਗਏ ਜਿੱਥੋਂ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ