Punjab News: ਜਲੰਧਰ ਦੇ ਮਸ਼ਹੂਰ ਕੁੱਲੜ ਪੀਜ਼ਾ ਜੋੜੇ ਦੀ ਕਾਰ ‘ਤੇ ਬੀਤੀ ਰਾਤ ਭਾ ਐਤਵਾਰ ਨੂੰ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕੀਤਾ ਗਿਆ। ਇਹ ਘਟਨਾ ਪੱਛਮੀ ਹਲਕੇ ਦੇ ਉਜਾਲਾ ਨਗਰ ਦੀ ਹੈ। ਇਸ ਘਟਨਾ ਦੀ ਜਾਣਕਾਰੀ ਕੁੱਲੜ ਪੀਜ਼ਾ ਜੋੜੇ ਨੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ।ਸਹਿਜ ਨੇ ਲਾਈਵ ਹੋ ਕੇ ਕਿਹਾ, ਜੇ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ ਪਰ ਕੀ ਕਿਸੇ ਦੀ ਕਾਰ ਨਾਲ ਕੀ ਦੁਸ਼ਮਣੀ ਸੀ। ਸਹਿਜ ਨੇ ਕਿਹਾ ਕਿ ਮੇਰੀ ਕਾਰ ਦੇ ਸ਼ੀਸ਼ੇ ਤੋੜੇ ਗਏ ਅਤੇ ਨੁਕਸਾਨ ਪਹੁੰਚਿਆ ਗਿਆ। ਪਹਿਲਾਂ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਗੱਡੀ ‘ਤੇ ਲੱਤਾਂ ਮਾਰ ਕੇ ਡੈਂਟ ਪਾ ਦਿੱਤੇ।
ਇਸ ਤੋਂ ਬਾਅਦ ਅੱਗੇ ਉਨ੍ਹਾਂ ਕਿਹਾ, ਬਿਨ੍ਹਾਂ ਕਿਸੇ ਕਾਰਨ ਮੇਰੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ। ਗਲੀ ਵਿੱਚ ਹੋਰ ਗੱਡੀਆਂ ਵੀ ਖੜ੍ਹੀਆਂ ਸਨ, ਪਰ ਸਿਰਫ਼ ਮੇਰੀ ਹੀ ਗੱਡੀ ਨੂੰ ਤੋੜਿਆ ਗਿਆ। ਸਹਿਜ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਕਾਰ ਰਿਪੇਅਰ ਕਰਵਾਈ ਸੀ। ਮਿਲੀ ਜਾਣਕਾਰੀ ਮੁਤਾਬਕ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਕੋਈ ਸੀਸੀਟੀਵੀ ਨਹੀਂ ਲੱਗਿਆ ਸੀ। ਜਿਸ ਦੇ ਚੱਲਦਿਆਂ ਮੁਲਜ਼ਮ ਘਟਨਾ ਤੋਂ ਬਾਅਦ ਉਥੋਂ ਫਰਾਰ ਹੋ ਗਏ । ਇਸ ਘਟਨਾ ਦੀ ਸੂਚਨਾ ਕੁੱਲੜ ਪੀਜ਼ਾ ਜੋੜੇ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ । ਸਿਟੀ ਪੁਲਿਸ ਨੇ ਮਾਮਲੇ ਵਿੱਚ ਸਹਿਜ ਦੇ ਬਿਆਨ ਦਰਜ ਕਰ ਲਏ ਹਨ।
ਹਿੰਦੂਸਥਾਨ ਸਮਾਚਾਰ