Punjab News: ਪਰਿਵਾਰਕ ਝਗੜੇ ਦੇ ਚੱਲਦਿਆਂ ਇਕ ਸਰਕਾਰੀ ਅਧਿਆਪਕ ‘ਤੇ ਪੈਟਰੋਲ ਪਾ ਕੇ ਜ਼ਿੰਦਾ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਜਦੋਂ ਕਿ ਡਾਕਟਰਾਂ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।ਜਾਣਕਾਰੀ ਦਿੰਦਿਆਂ ਪੀੜਤ ਅਧਿਆਪਕ ਵਿਸ਼ਵਦੀਪ ਕੁਮਾਰ ਦੀ ਭੈਣ ਪੁਸ਼ਪਾ ਨੇ ਦੱਸਿਆ, ਉਸ ਦਾ ਭਰਾ ਫਾਜ਼ਿਲਕਾ ਦੇ ਇਲਾਕੇ ਜਟੀਆਂ ਮੁਹੱਲੇ ਦਾ ਰਹਿਣ ਵਾਲਾ ਹੈ। ਜਿਸ ਦਾ ਵਿਆਹ ਪਿੰਡ ਹੀਰਾਂਵਾਲੀ ਵਿਖੇ ਹੋਇਆ। ਉਸ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਤਨੀ ਘਰੇਲੂ ਝਗੜੇ ਕਾਰਨ ਪਿਛਲੇ ਡੇਢ ਮਹੀਨੇ ਤੋਂ ਆਪਣੇ ਨਾਨਕੇ ਘਰ ਰਹਿ ਰਹੀ ਹੈ। ਜਿਸ ਨੂੰ ਅੱਜ ਉਸਦਾ ਭਰਾ ਵਿਸ਼ਵਦੀਪ ਕੁਮਾਰ ਲੈਣ ਗਿਆ ਸੀ। ਉਸ ਨੂੰ ਵੀ ਉਥੇ ਬੁਲਾਇਆ ਗਿਆ ਅਤੇ ਉਹ ਇਸ ਝਗੜੇ ਨੂੰ ਸੁਲਝਾਉਣ ਲਈ ਆਪਣੇ ਪਤੀ ਨਾਲ ਹਿਸਾਰ ਤੋਂ ਆਈ ਸੀ। ਉਹ ਲੜਕੇ ਦੇ ਸਹੁਰੇ ਘਰ ਮੌਜੂਦ ਸੀ ਜਦੋਂ ਉਸ ਦਾ ਭਰਾ ਅੱਗ ਵਿੱਚ ਸੜਦਾ ਹੋਇਆ ਦੂਜੇ ਕਮਰੇ ਵਿੱਚੋਂ ਬਾਹਰ ਆਇਆ। ਉਸ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।
ਜਾਣਕਾਰੀ ਦਿੰਦਿਆਂ ਮੌਕੇ ‘ਤੇ ਮੌਜੂਦ ਡਾ. ਪੂਜਾ ਨੇ ਦੱਸਿਆ, ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸੂਚਿਤ ਕੀਤਾ ਹੈ ਕਿ ਮਰੀਜ਼ ‘ਤੇ ਪੈਟਰੋਲ ਪਾ ਕੇ ਉਸ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਹੈ। ਜੋ 60 ਤੋਂ 65 ਫੀਸਦੀ ਸੜ ਚੁੱਕਾ ਹੈ। ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿੱਥੋਂ ਉਸ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿੰਦੂਸਥਾਨ ਸਮਾਚਾਰ