Punjab News: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਟੈਕਸੀ ਡਰਾਈਵਰ ਯੂਨੀਅਨਾਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਪੰਜਾਬ ਦੇ ਟੈਕਸੀ ਚਾਲਕਾਂ ਵੱਲੋਂ ਬੀਤੇ ਦਿਨ ਸੈਕਟਰ-25 ਸਥਿਤ ਧਰਨੇ ਵਾਲੀ ਥਾਂ ’ਤੇ ਪ੍ਰਦਰਸ਼ਨ ਕੀਤਾ ਗਿਆ। ਹੜਤਾਲ ’ਤੇ ਬੈਠੇ ਡਰਾਈਵਰਾਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ, ਮਜਬੂਰੀ ਵੱਸ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ‘ਤੇ ਆਉਣਾ ਪਿਆ ਹੈ।
ਤਿੰਨ ਗੁਣਾ ਵਸੂਲਿਆ ਜਾ ਰਿਹੈ ਟੈਕਸ
ਇਸਦੇ ਨਾਲ ਹੀ ਉਨ੍ਹਾਂ ਕਿਹਾ, ਜੇ ਸਰਕਾਰ ਨੇ ਜਲਦੀ ਸਾਡੀਆਂ ਮੰਗਾਂ ਨਾ ਮੰਨਿਆਂ ਤਾਂ ਅਸੀਂ ਸੀਐਮ ਘਰ ਵੱਲ ਮਾਰਚ ਕਰਾਂਗੇ। ਪੰਜਾਬ ਦੇ ਟੈਕਸੀ ਡਰਾਈਵਰ ਆਜ਼ਾਦ ਟੈਕਸੀ ਯੂਨੀਅਨ ਪੰਜਾਬ ਦੇ ਬੈਨਰ ਹੇਠ ਚੰਡੀਗੜ੍ਹ ਵਿੱਚ ਇਕੱਠੇ ਹੋਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਤੋਂ ਡਰਾਈਵਰਾਂ ਨੂੰ ਹਿਮਾਚਲ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਤੋਂ ਤਿੰਨ ਗੁਣਾ ਟੈਕਸ ਵਸੂਲਿਆ ਜਾ ਰਿਹਾ ਹੈ। ਡਰਾਈਵਰਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ, ਇੱਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਜਿਹੇ ‘ਚ ਡਰਾਈਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਸੋਸ਼ਲ ਮੀਡੀਆ ਤੋਂ ਭੜਕਾਊ ਪੋਸਟਾਂ ਹਟਾ ਦਿੱਤੀਆਂ ਜਾਣ। ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਹਿੰਦੂਸਥਾਨ ਸਮਾਚਾਰ