Chandigarh/Farmer Protest: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿੱਚ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।
ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ.. ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਮੁਲਾਕ਼ਾਤ ਕੀਤੀ… ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ…
ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ-ਸੁੱਖ ਵਿੱਚ… pic.twitter.com/oUSG62iY9y
— Bhagwant Mann (@BhagwantMann) July 9, 2024
ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ, ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ.. ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਮੁਲਾਕ਼ਾਤ ਕੀਤੀ… ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ… ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ-ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ…
ਜ਼ਿਕਰਯੋਗ ਹੈ ਕਿ ਸ਼ੁਭਕਰਨ ਸਿੰਘ ਦੀ ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਘਟਨਾ 21 ਫਰਵਰੀ ਦੀ ਹੈ। ਦੋਸ਼ ਹੈ ਕਿ ਉਸ ਦੀ ਮੌਤ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਹੋਈ ਹੈ। ਇਸ ਮਾਮਲੇ ਵਿੱਚ ਪੰਚਕੂਲਾ ਨਿਵਾਸੀ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਜਾਂਚ ਦੀ ਮੰਗ ਕੀਤੀ ਸੀ।
ਹਿੰਦੂਸਥਾਨ ਸਮਾਚਾਰ