Unnao Accident News: ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ‘ਚ ਬੁੱਧਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਬੱਸ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ ‘ਚ 18 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਦੁਖ ਪ੍ਰਗਟ ਕੀਤਾ ਹੈ।
उत्तर प्रदेश के उन्नाव में हुआ सड़क हादसा हृदयविदारक है। दुःख की इस घड़ी में मेरी संवेदनाएं इस भीषण हादसे में जान गंवाने वाले लोगों के परिजनों के साथ हैं। स्थानीय प्रशासन घायलों को हर संभव उपचार उपलब्ध करवा रहा है। घायलों के शीघ्र स्वस्थ होने की कामना करता हूँ।
— Amit Shah (@AmitShah) July 10, 2024
ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਉਨਾਓ ਵਿਚ ਵਾਪਰਿਆ ਸੜਕ ਹਾਦਸਾ ਦਿਲ ਦਹਿਲਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ, ਇਸ ਭਿਆਨਕ ਹਾਦਸੇ ਵਿਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਸਥਾਨਕ ਪ੍ਰਸ਼ਾਸਨ ਹਰ ਸੰਭਵ ਇਲਾਜ ਮੁਹੱਈਆ ਕਰਵਾ ਰਿਹਾ ਹੈ ਅਤੇ ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਜਾਣਕਾਰੀ ਮੁਤਾਬਕ, ਲਖਨਊ-ਆਗਰਾ ਐਕਸਪ੍ਰੈੱਸਵੇਅ ’ਤੇ ਬਿਹਾਰ ਦੇ ਸ਼ਿਵਗੜ੍ਹ ਤੋਂ ਦਿੱਲੀ ਜਾ ਰਹੀ ਇਕ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖ਼ੇਤਰ ’ਚ ਹਵਾਈ ਪੱਟੀ ’ਤੇ ਇਕ ਟੈਂਕਰ ਨਾਲ ਟਕਰਾ ਗਈ।ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਤੇ ਟੈਂਕਰ ਦੋਵਾਂ ਦੇ ਹੀ ਪਰਖਚੇ ਤੱਕ ਉਡ ਗਏ।
ਹਿੰਦੂਸਥਾਨ ਸਮਾਚਾਰ