Crude Oil News: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਗਿਰਾਵਟ ਦਾ ਰੁਝਾਨ ਹੈ। ਬ੍ਰੈਂਟ ਕਰੂਡ ਦੀ ਕੀਮਤ 1 ਡਾਲਰ ਡਿੱਗ ਕੇ 85 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 82 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਤੀਜੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੇਂਡ ਕਰੂਡ 0.12 ਡਾਲਰ ਜਾਂ 0.14 ਫੀਸਦੀ ਦੀ ਗਿਰਾਵਟ ਨਾਲ 84.54 ਡਾਲਰ ਪ੍ਰਤੀ ਬੈਰਲ ‘ਤੇ ਟ੍ਰੈਂਡ ਕਰ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.05 ਡਾਲਰ ਜਾਂ 0.06 ਫੀਸਦੀ ਦੀ ਗਿਰਾਵਟ ਨਾਲ 81.36 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 103.44 ਰੁਪਏ, ਡੀਜ਼ਲ 89.97 ਰੁਪਏ, ਕੋਲਕਾਤਾ ‘ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।
ਹਿੰਦੂਸਥਾਨ ਸਮਾਚਾਰ