PM Modi on Unnao Accident: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨਾਵ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆ ਮ੍ਰਿਤਕਾਂ ਅਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਇਸ ਹਾਦਸੇ ਨੂੰ ਬੇਹੱਦ ਦਰਦਨਾਕ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਦੀ ਨਿਗਰਾਨੀ ਹੇਠ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਉਨਾਵ ‘ਚ ਸੜਕ ਹਾਦਸਾ ਬੇਹੱਦ ਦਰਦਨਾਕ ਹੈ। ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਲੋਕਾਂ ਪ੍ਰਤੀ ਉਨ੍ਹਾਂ ਦੀ ਹਮਦਰਦੀ। ਪ੍ਰਮਾਤਮਾ ਉਨ੍ਹਾਂ ਨੂੰ ਇਸ ਔਖੀ ਘੜੀ ਵਿੱਚ ਤਾਕਤ ਦੇਵੇ।
उत्तर प्रदेश के उन्नाव में हुई सड़क दुर्घटना अत्यंत पीड़ादायक है। इसमें जिन लोगों ने अपनों को खोया है, उनके प्रति मेरी संवेदनाएं। ईश्वर उन्हें इस कठिन समय में संबल प्रदान करे। इसके साथ ही मैं घायलों के जल्द स्वस्थ होने की कामना करता हूं। राज्य सरकार की देखरेख में स्थानीय प्रशासन…
— PMO India (@PMOIndia) July 10, 2024
ਇਸਦੇ ਨਾਲ ਹੀ ਉਹ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ। ਸੂਬਾ ਸਰਕਾਰ ਦੀ ਦੇਖ-ਰੇਖ ‘ਚ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ‘ਚ ਲੱਗਾ ਹੋਇਆ ਹੈ। ਪ੍ਰਧਾਨ ਮੰਤਰੀ ਨੇ ਉਨਾਵ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਵਾਰਸਾਂ ਨੂੰ ਪੀਐਮਐਨਆਰਐਫ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
The Prime Minister has announced an ex-gratia of Rs. 2 lakh from PMNRF for the next of kin of each deceased in the mishap in Unnao. The injured would be given Rs. 50,000. https://t.co/rZDoM9sqeY
— PMO India (@PMOIndia) July 10, 2024
ਹਿੰਦੂਸਥਾਨ ਸਮਾਚਾਰ