NEET-UG Paper Leak Case: NEET-UG ਪੇਪਰ ਲੀਕ ਮਾਮਲੇ ‘ਚ ਨੈਸ਼ਨਲ ਟੈਸਟਿੰਗ ਏਜੰਸੀ ਯਾਨੀ NTA ਦੀ ਭਰੋਸੇਯੋਗਤਾ ਦਾਅ ‘ਤੇ ਲੱਗੀ ਹੋਈ ਹੈ। ਹੁਣ NTA ਨੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕਰਕੇ ਪ੍ਰੀਖਿਆ ਨੂੰ ਰੱਦ ਨਾ ਕਰਨ ਦੀ ਬੇਨਤੀ ਕੀਤੀ ਹੈ। ਐੱਨਟੀਏ ਦਾ ਕਹਿਣਾ ਹੈ ਕਿ ਪ੍ਰੀਖਿਆ ਦੀ ਮਰਿਆਦਾ ‘ਤੇ ਕੋਈ ਅਸਰ ਨਹੀਂ ਪਿਆ ਹੈ। ਸਾਰੇ ਸੂਬਿਆਂ ਵਿੱਚ ਪੇਪਰ ਲੀਕ ਨਹੀਂ ਹੋਇਆ ਹੈ, ਇਸ ਲਈ ਪੂਰੀ ਪ੍ਰੀਖਿਆ ਰੱਦ ਨਹੀਂ ਕੀਤੀ ਜਾਣੀ ਚਾਹੀਦੀ।
ਦੱਸ ਦੇਈਏ ਕਿ 9 ਜੁਲਾਈ ਨੂੰ ਸੁਪਰੀਮ ਕੋਰਟ ਨੇ NEET ਪੇਪਰ ਲੀਕ ਮਾਮਲੇ ਦੀ ਸੁਣਵਾਈ ਕੀਤੀ ਸੀ। ਜਿਸ ਵਿੱਚ ਅਦਾਲਤ ਨੇ ਪੇਪਰ ਲੀਕ ਹੋਣ ਦੀ ਗੱਲ ਸਵੀਕਾਰ ਕੀਤੀ ਸੀ। ਇਸ ਦੇ ਨਾਲ ਹੀ ਸਰਕਾਰ ਨੂੰ ਸਵਾਲ ਕੀਤਾ ਗਿਆ ਕਿ ਉਹ ਪੇਪਰ ਲੀਕ ਦੇ ਲਾਭਪਾਤਰੀਆਂ ਦੀ ਪਛਾਣ ਕਿਵੇਂ ਕਰੇਗੀ। ਜਿਸ ‘ਤੇ ਸਾਲੀਸਿਟਰ ਜਨਰਲ ਨੇ ਦੱਸਿਆ ਸੀ ਕਿ ਸੀਬੀਆਈ ਦੀ ਜਾਂਚ ਚੱਲ ਰਹੀ ਹੈ ਅਤੇ 6 ਸੂਬਿਆਂ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ।
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਜਦੋਂ ਤੱਕ ਪੂਰੇ ਭਾਰਤ ਵਿੱਚ ਪੇਪਰ ਲੀਕ ਹੋਣ ਦੇ ਸਬੂਤ ਨਹੀਂ ਮਿਲ ਜਾਂਦੇ, ਉਹ ਪ੍ਰੀਖਿਆ ਰੱਦ ਨਹੀਂ ਕਰਨਾ ਚਾਹੁੰਦੀ ਕਿਉਂਕਿ ਨਤੀਜੇ ਐਲਾਨੇ ਜਾ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਪ੍ਰੀਖਿਆ ਰੱਦ ਕਰਨਾ ਲੱਖਾਂ ਹੋਨਹਾਰ ਕੈਂਡੀਡੇਟਸ ਨਾਲ ਧੋਖਾਧੜੀ ਹੋਵੇਗੀ।
ਸੀਬੀਆਈ ਨੇ ਇਸ ਮਾਮਲੇ ਵਿੱਚ ਹੁਣ ਤੱਕ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਨਾਲੰਦਾ ਦੇ ਰਹਿਣ ਵਾਲੇ ਇੱਕ ਕੈਂਡੀਡੇਟ ਨੂੰ ਗ੍ਰਿਫ਼ਤਾਰ ਕੀਤਾ ਹੈ।
ਹਿੰਦੂਸਥਾਨ ਸਮਾਚਾਰ