Lawrence Bishnoi News: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਅੰਦਰ ਹੋਏ ਇੰਟਰਵਿਊ ਤੇ ਜਾਂਚ ਕਮੇਟੀ ਨੇ ਵੱਡਾ ਖੁਲਾਸਾ ਕੀਤਾ ਹੈ। ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੋਈ ਸੀ। ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਨੇ ਜੋ SIT ਜਾਂਚ ਕਮੇਟੀ ਬਣਾਈ ਸੀ , ਉਸ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਰਿਪੋਰਟ ਸੌਂਪੀ। ਐਸਆਈਟੀ ਵੱਲੋਂ ਜਾਂਚ ਦੀ ਅੰਤਰਿਮ ਸੀਲਬੰਦ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕੀਤੀ ਗਈ। ਇਸ ਰਿਪੋਰਟ ਨੂੰ ਦੇਖਣ ਤੋਂ ਬਾਅਦ ਹਾਈਕੋਰਟ ਨੇ ਇਸ ‘ਤੇ ਮੋਹਰ ਲਗਾ ਕੇ ਵਾਪਸ ਕਰ ਦਿੱਤੀ।
ਪੁਲਿਸ ਹਿਰਾਸਤ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਬਣੀ SIT ਨੇ ਵੱਡਾ ਖੁਲਾਸਾ ਕੀਤਾ ਹੈ। SIT ਮੁਤਾਬਕ ਗੈਂਗਸਟਰ ਦੀ ਪਹਿਲੀ ਇੰਟਰਵਿਊ ਪੰਜਾਬ ਦੇ ਬਾਰਡਰ ‘ਚ ਹੋਈ ਸੀ। ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ ਗਈ ਸੀ ਅਤੇ ਜਲਦੀ ਹੀ ਇਸ ਨੂੰ ਜ਼ਬਤ ਕਰ ਲਿਆ ਜਾਵੇਗਾ।
ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਡੀਜੀਪੀ ਪ੍ਰਬੋਧ ਕੁਮਾਰ ਨੂੰ ਸੌਂਪੀ ਸੀ। ਐਸਆਈਟੀ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਇੰਟਰਵਿਊ ਪੰਜਾਬ ਦੀ ਸੀਮਾ ਦੇ ਅੰਦਰ ਸਿਗਨਲ ਐਪ ਰਾਹੀਂ ਕੀਤੀ ਗਈ ਸੀ। ਜਾਂਚ ਅਜੇ ਜਾਰੀ ਹੈ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਅਜਿਹੇ ‘ਚ ਹਾਈਕੋਰਟ ਤੋਂ ਇਸ ਦੇ ਲਈ ਸਮਾਂ ਮੰਗਿਆ ਗਿਆ ਹੈ।
ਦਸ ਦਇਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ੀ ਹੈ। ਅਤੇ ਇਸ ਸਮੇਂ ਉਹ ਜੇਲ੍ਹ ਵਿੱਚ ਹੈ। ਉਸ ਨੇ ਜੇਲ੍ਹ ਤੋਂ ਹੀ ਇੱਕ ਮੀਡੀਆ ਚੈਨਲ ਨੂੰ ਇੰਟਰਵਿਊ ਦਿੱਤੀ ਸੀ। ਇਸ ਤੋਂ ਬਾਅਦ ਇਹ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ।
ਹਿੰਦੂਸਥਾਨ ਸਮਾਚਾਰ