Kapurthala News: ਕਪੂਰਥਲਾ ਜ਼ਿਲ੍ਹੇ ਦੀ ਮਾਡਰਨ ਜੇਲ੍ਹ ਵਿੱਚ ਦੇਰ ਰਾਤ ਇੱਕ ਸੀਆਰਪੀਐਫ ਹੈੱਡ ਕਾਂਸਟੇਬਲ ਦੀ ਆਪਣੀ ਸਰਵਿਸ ਰਾਈਫਲ ਤੋਂ ਗੋਲੀ ਲੱਗਣ ਨਾਲ ਮੌਤ ਹੋ ਗਈ। ਘਟਨਾ ਤੋਂ ਬਾਅਦ ਮ੍ਰਿਤਕ ਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਜਵਾਨ ਕਿਸੇ ਨਿੱਜੀ ਮਾਮਲੇ ਨੂੰ ਲੈ ਕੇ ਚਿੰਤਤ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਬੀਐੱਨਐੱਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਗਈ ਹੈ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਰ.ਪੀ.ਐਫ ਦਾ ਹੈੱਡ ਕਾਂਸਟੇਬਲ ਅਨਿਲ ਕੁਮਾਰ ਪੁੱਤਰ ਧਰਮਪਾਲ ਵਾਸੀ ਝੁੰਝੁਨੂ, ਰਾਜਸਥਾਨ ਪਿਛਲੇ ਕਾਫੀ ਸਮੇਂ ਤੋਂ ਕਪੂਰਥਲਾ ਮਾਡਰਨ ਜੇਲ੍ਹ ਵਿੱਚ ਤਾਇਨਾਤ ਸੀ। ਬੀਤੀ ਰਾਤ ਡਿਊਟੀ ਦੌਰਾਨ ਉਕਤ ਹੈੱਡ ਕਾਂਸਟੇਬਲ ਨੂੰ ਉਸ ਦੀ ਸਰਵਿਸ ਰਾਈਫਲ ਨਾਲ ਅਚਾਨਕ ਗੋਲੀ ਲੱਗ ਗਈ। ਜਿਸ ‘ਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਜਵਾਨ ਅਨਿਲ ਕੁਮਾਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੀਆਰਪੀਐਫ
ਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬੀਐਨਐਸ ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ