Petrol-Diesel Prices News: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਇਕ ਡਾਲਰ ਦੀ ਛਾਲ ਮਾਰ ਕੇ 86 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 83 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਚੌਥੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈੱਡ ਕਰੂਡ 0.67 ਡਾਲਰ ਭਾਵ 0.79 ਫੀਸਦੀ ਦੇ ਵਾਧੇ ਨਾਲ 85.75 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਅਤੇ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ.ਟੀ.ਆਈ.) ਕਰੂਡ 0.62 ਡਾਲਰ ਜਾਂ 0.76 ਫੀਸਦੀ ਦੇ ਵਾਧੇ ਦੇ ਨਾਲ 82.72 ਯੂਐੱਸ ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਨਵੀਂ ਦਿੱਲੀ ‘ਚ ਪੈਟਰੋਲ ਦਾ ਰੇਟ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ ‘ਚ ਪੈਟਰੋਲ 103.44 ਰੁਪਏ, ਡੀਜ਼ਲ 89.97 ਰੁਪਏ, ਕੋਲਕਾਤਾ ‘ਚ ਪੈਟਰੋਲ 104.95 ਰੁਪਏ, ਡੀਜ਼ਲ 91.76 ਰੁਪਏ, ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੈ।
ਹਿੰਦੂਸਥਾਨ ਸਮਾਚਾਰ