Rajouri News: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨੇੜੇ ਬੁੱਧਵਾਰ ਦੇਰ ਰਾਤ ਹੋਏ ਇਕ ਧਮਾਕੇ ਤੋਂ ਬਾਅਦ, ਇਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜੋ ਵੀਰਵਾਰ ਨੂੰ ਵੀ ਜਾਰੀ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਲਾਮ ਸੈਕਟਰ ‘ਚ ਐੱਲ.ਓ.ਸੀ. ਨੇੜੇ ਸ਼ੱਕੀ ਹਰਕਤ ਦੀ ਸੂਚਨਾ ਮਿਲੀ ਸੀ। ਧਮਾਕਾ ਜ਼ੀਰੋ ਲਾਈਨ ਦੇ ਬਿਲਕੁਲ ਨੇੜੇ ਹੋਇਆ। ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ