Punjab News: ਪੰਜਾਬ ਵਿੱਚ ਹੁਣ ਹਥਿਆਰਾਂ ਦਾ ਲਾਇਸੈਂਸ ਬਣਵਾਉਣ ਵਾਲਿਆ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹੁਣ ਹਥਿਆਰਾਂ ਦਾ ਲਾਇਸੈਂਸ ਆਸਾਨੀ ਨਾਲ ਨਹੀਂ ਬਣ ਸਕੇਗਾ। ਦਰਅਸਲ ਸੂਬੇ ‘ਚ ਹਥਿਆਰਾਂ ਦੇ ਵਧਦੇ ਰੁਝਾਨ ਅਤੇ ਨਿੱਤ ਦਿਨ ਵਾਪਰ ਰਹੀਆਂ ਵਾਰਦਾਤਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ।
ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਲਈ ਕੁਝ ਨਵੇਂ ਐਸ.ਓ.ਪੀ ਤਿਆਰ ਕੀਤੇ ਗਏ ਹਨ। ਹੁਣ ਨਵੇਂ ਹਥਿਆਰ ਲਾਇਸੈਂਸ ਲਈ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ) ਦੀ ਰਿਪੋਰਟ ਲਿਆਉਣੀ ਜ਼ਰੂਰੀ ਹੋਵੇਗੀ। ਇਸ ਤੋਂ ਬਾਅਦ ਅਸਲਾ ਲਾਇਸੈਂਸ ਜਾਰੀ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾਵੇਗੀ ਕਿ ਉਕਤ ਵਿਅਕਤੀ ਨੂੰ ਹਥਿਆਰ ਦੀ ਲੋੜ ਹੈ ਜਾਂ ਨਹੀਂ। ਡੀਜੀਪੀ ਗੌਰਵ ਯਾਦਵ ਅਨੁਸਾਰ ਨਵੇਂ ਐੱਸਓਪੀ ਇਸ ਮਹੀਨੇ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਿਨਾਂ ਕਿਸੇ ਕਾਰਨ ਲਾਇਸੈਂਸੀ ਹਥਿਆਰਾਂ ਦੀ ਵਰਤੋਂ ਕਰਨ ਵਾਲਿਆਂ ਦੇ ਲਾਇਸੈਂਸ ਵੀ ਰੱਦ ਕੀਤੇ ਜਾ ਸਕਦੇ ਹਨ।
ਹਿੰਦੂਸਥਾਨ ਸਮਾਚਾਰ