Kathmandu, Nepal News: ਪੋਖਰਾ ‘ਚ ਬੀਤੀ ਰਾਤ ਵੱਖ-ਵੱਖ ਥਾਵਾਂ ‘ਤੇ ਢਿੱਗਾਂ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ 7 ਲੋਕਾਂ ਸਮੇਤ ਕੁੱਲ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਅਤੇ ਬਚਾਅ ਕਾਰਜਾਂ ਦੌਰਾਨ ਇਨ੍ਹਾਂ ਸਾਰੇ ਲੋਕਾਂ ਦੀਆਂ ਲਾਸ਼ਾਂ ਨੂੰ ਮਲਬੇ ਤੋਂ ਬਾਹਰ ਕੱਢ ਲਿਆ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਕੁਝ ਹੋਰ ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਪੋਖਰਾ ਨਗਰ ਨਿਗਮ ਦੇ ਪੁਰਨਚੌਕ ‘ਚ ਇਕ ਘਰ ਦੇ ਢਿੱਗਾਂ ਡਿੱਗਣ ਦੀ ਲਪੇਟ ’ਚ ਆਉਣ ਕਰਕੇ ਉਸ ’ਚ ਰਹਿ ਰਹੇ ਸਾਰੇ 7 ਮੈਂਬਰਾਂ ਦੀ ਮੌਤ ਹੋ ਗਈ। ਬਚਾਅ ਅਤੇ ਰਾਹਤ ਕਾਰਜਾਂ ‘ਚ ਲੱਗੇ ਸੁਰੱਖਿਆ ਬਲਾਂ ਨੇ ਇਨ੍ਹਾਂ ਸੱਤ ਲੋਕਾਂ ਦੀਆਂ ਲਾਸ਼ਾਂ ਨੂੰ ਮਲਬੇ ‘ਚੋਂ ਬਾਹਰ ਕੱਢਿਆ। ਪੋਖਰਾ ਪੁਲਿਸ ਦੇ ਬੁਲਾਰੇ ਵਸੰਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਸਾਰੀਆਂ ਥਾਵਾਂ ‘ਤੇ ਰਾਹਤ ਅਤੇ ਬਚਾਅ ਕੰਮ ਲਗਾਤਾਰ ਜਾਰੀ ਹੈ, ਜਿੱਥੇ ਢਿੱਗਾਂ ਡਿੱਗਣ ਕਾਰਨ ਇਹ ਹਾਦਸਾ ਹੋਇਆ ਹੈ। ਹੁਣ ਤੱਕ 11 ਲਾਸ਼ਾਂ ਮਲਬੇ ‘ਚੋਂ ਕੱਢੀਆਂ ਜਾ ਚੁੱਕੀਆਂ ਹਨ।
ਪੁਲਿਸ ਬੁਲਾਰੇ ਨੇ ਦੱਸਿਆ ਕਿ ਪੋਖਰਾ ਦੇ ਪੁਰਨਚੌਕ ‘ਚ ਇਕ ਹੀ ਪਰਿਵਾਰ ਦੇ 7 ਲੋਕਾਂ, ਪੋਖਰਾ ਦੇ ਹੀ ਮਾਦੀ ‘ਚ ਢਿੱਗਾਂ ਡਿੱਗਣ ‘ਚ ਇਕ ਹੀ ਪਰਿਵਾਰ ਦੇ 3 ਲੋਕਾਂ ਅਤੇ ਪੋਖਰਾ ਦੇ ਚੈਨਪੁਰ ‘ਚ ਇਕ ਹੀ ਪਰਿਵਾਰ ਦੇ 2 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਕੁਝ ਹੋਰ ਥਾਵਾਂ ‘ਤੇ ਵੀ ਢਿੱਗਾਂ ਡਿੱਗਣ ਕਾਰਨ ਦਰਜਨ ਦੇ ਕਰੀਬ ਘਰਾਂ ਦੇ ਨੁਕਸਾਨੇ ਜਾਣ ਦੀ ਸੂਚਨਾ ਹੈ। ਇਨ੍ਹਾਂ ਥਾਵਾਂ ‘ਤੇ ਵੀ ਰਾਹਤ ਅਤੇ ਬਚਾਅ ਕੰਮ ਜਾਰੀ ਹੈ।
ਹਿੰਦੂਸਥਾਨ ਸਮਾਚਾਰ