Crude Oil Price News: ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 86 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 83 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪੰਜਵੇਂ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਟ ਕਰੂਡ 0.20 ਡਾਲਰ ਜਾਂ 0.23 ਫੀਸਦੀ ਦੇ ਵਾਧੇ ਨਾਲ 85.60 ਡਾਲਰ ਪ੍ਰਤੀ ਬੈਰਲ ‘ਤੇ ਟ੍ਰੈਂਡ ਕਰ ਰਿਹਾ ਹੈ।ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.32 ਡਾਲਰ ਜਾਂ 0.39 ਫੀਸਦੀ ਵਧ ਕੇ 82.94 ਅਮਰੀਕੀ ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਨਵੀਂ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ਸਥਿਰ ਹੈ। ਮੁੰਬਈ ‘ਚ ਪੈਟਰੋਲ 103.44 ਰੁਪਏ ਅਤੇ ਡੀਜ਼ਲ 89.97 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 104.95 ਰੁਪਏ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ, ਜਦਕਿ ਚੇਨਈ ‘ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ
ਹਿੰਦੂਸਥਾਨ ਸਮਾਚਾਰ