Arvind Kejriwal Bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal Bail) ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਮਨੀ ਲਾਂਡਰਿੰਗ ਦੀ ਜਾਂਚ ਵਿੱਚ ਸੁਪਰੀਮ ਕੋਰਟ ਵੱਲੋਂ ਸ਼ੁੱਕਰਵਾਰ ਨੂੰ ਅੰਤਰਿਮ ਜ਼ਮਾਨਤ ਮੀਲ ਗਈ ਹੈ। ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਨੇ ਕਿਹਾ- ਅਰਵਿੰਦ ਕੇਜਰੀਵਾਲ ਨੇ 90 ਦਿਨ ਦੀ ਕੈਦ ਕੱਟੀ ਹੈ। ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕੀਤਾ ਜਾਵੇ। ਅਸੀਂ ਜਾਣਦੇ ਹਾਂ ਕਿ ਉਹ ਚੁਣੇ ਹੋਏ ਨੇਤਾ ਹਨ।
ਸਿਖਰਲੀ ਅਦਾਲਤ ਨੇ ਈਡੀ (ED) ਦੁਆਰਾ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਨੂੰ ਵੀ ਵੱਡੇ ਬੈਂਚ ਕੋਲ ਭੇਜ ਦਿੱਤਾ।
ਮੁੱਖ ਮੰਤਰੀ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ 2024 ਨੂੰ ਗ੍ਰਿਫ਼ਤਾਰ ਕੀਤਾ ਸੀ। 20 ਜੂਨ ਨੂੰ ਉਸ ਨੂੰ ਹੇਠਲੀ ਅਦਾਲਤ ਨੇ ਇਸ ਕੇਸ ਵਿੱਚ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਸੀ।
ਹਾਲਾਂਕਿ, ਈਡੀ ਨੇ ਅਗਲੇ ਦਿਨ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਸੀ ਅਤੇ ਦਲੀਲ ਦਿੱਤੀ ਸੀ ਕਿ ਹੇਠਲੀ ਅਦਾਲਤ ਦਾ ਕੇਜਰੀਵਾਲ ਨੂੰ ਜ਼ਮਾਨਤ ਦੇਣ ਦਾ ਹੁਕਮ “ਗਲਤ”, “ਇਕ ਤਰਫਾ” ਅਤੇ “ਗਲਤ-ਪੱਖੀ” ਸੀ ਅਤੇ ਇਹ ਕਿ ਨਤੀਜੇ ਅਪ੍ਰਸੰਗਿਕ ਤੱਥਾਂ ‘ਤੇ ਅਧਾਰਤ ਸਨ। ਅਦਾਲਤ ਨੇ 21 ਜੂਨ ਨੂੰ ਅੰਤਰਿਮ ਰਾਹਤ ਲਈ ਈਡੀ ਦੀ ਅਰਜ਼ੀ ‘ਤੇ ਆਦੇਸ਼ ਪਾਸ ਹੋਣ ਤੱਕ ਹੇਠਲੀ ਅਦਾਲਤ ਦੇ ਜ਼ਮਾਨਤ ਦੇ ਆਦੇਸ਼ ‘ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। 25 ਜੂਨ ਨੂੰ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਰੋਕ ਲਗਾਉਂਦੇ ਹੋਏ ਵਿਸਤ੍ਰਿਤ ਆਦੇਸ਼ ਪਾਸ ਕੀਤਾ ਸੀ।
ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।
ਜਸਟਿਸ ਸੰਜੀਵ ਖੰਨਾ ਨੇ ਕਿਹਾ ਕਿ “ਅਸੀਂ ਜ਼ਮਾਨਤ ਦੇ ਸਵਾਲ ਦੀ ਜਾਂਚ ਨਹੀਂ ਕੀਤੀ ਹੈ ਪਰ ਅਸੀਂ PMLA (ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ) ਦੀ ਧਾਰਾ 19 ਦੇ ਮਾਪਦੰਡਾਂ ਦੀ ਜਾਂਚ ਕੀਤੀ ਹੈ। ਅਸੀਂ ਸੈਕਸ਼ਨ 19 ਅਤੇ ਸੈਕਸ਼ਨ 45 ਵਿਚਕਾਰ ਅੰਤਰ ਦੀ ਵਿਆਖਿਆ ਕੀਤੀ ਹੈ। ਸੈਕਸ਼ਨ 19 ਅਫਸਰਾਂ ਦੀ ਵਿਅਕਤੀਗਤ ਰਾਏ ਹੈ ਅਤੇ ਨਿਆਂਇਕ ਸਮੀਖਿਆ ਦੇ ਅਧੀਨ ਹੈ। ਧਾਰਾ 45 ਦਾ ਅਭਿਆਸ ਖੁਦ ਅਦਾਲਤ ਦੁਆਰਾ ਕੀਤਾ ਜਾਂਦਾ ਹੈ ”। ਸੁਪਰੀਮ ਕੋਰਟ ਬੈਂਚ ਨੇ ਕਿਹਾ , ਜਿਸ ਵਿੱਚ ਕਿ ਜਸਟਿਸ ਦੀਪਾਂਕਰ ਦੱਤਾ ਵੀ ਸ਼ਾਮਲ ਹੈ, ਉਨ੍ਹਾਂ ਨੇ “ਕੁਝ ਮੁੱਦੇ” ਇੱਕ ਵੱਡੇ ਬੈਂਚ ਨੂੰ ਭੇਜੇ ਦਿੱਤੇ ਹਨ।
ਦਸ ਦਇਏ ਕਿ 17 ਮਈ ਨੂੰ, ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜਦੋਂ ਕਿ 15 ਅਪ੍ਰੈਲ ਨੂੰ, ਉਸਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਉਸਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ‘ਆਪ’ ਮੁਖੀ ਦੀ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਸੀ।
ਹਿੰਦੂਸਥਾਨ ਸਮਾਚਾਰ