Ludhiana News : ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਹਮਲੇ ਦੇ ਮਾਮਲੇ ’ਚ ਲੁਧਿਆਣਾ ਪੁਲਿਸ ਨੇ ਅੱਜ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤੀਜੇ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਸੰਨੀ ਵਜੋਂ ਹੋਈ ਹੈ।
ਪੁਲਿਸ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਸ ਕੇਸ ਵਿਚ ਦੋ ਹੋਰ ਮੁਲਜ਼ਮਾਂ ਦੀ ਪਛਾਣ ਸਰਬਜੀਤ ਸਿੰਘ ਉਰਫ਼ ਸਭਾ ਅਤੇ ਹਰਜੋਤ ਸਿੰਘ ਉਰਫ਼ ਜੋਤਾ ਵਜੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਪੁਲਿਸ ਵਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਪਹਿਲਾਂ ਦੋ ਮੁਲਜ਼ਮਾਂ ਤੋਂ ਇਲਾਵਾ ਸੰਨੀ ਨੇ ਵੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ 6 ਜੁਲਾਈ ਨੂੰ ਲੁਧਿਆਣਾ ’ਚ ਸੰਦੀਪ ਥਾਪਰ ’ਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਤਲਵਾਰ ਨਾਲ ਹਮਲਾ ਕਰ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ