Weather Punjab News: ਪਿਛਲੇ ਕੁੱਝ ਦਿਨਾਂ ਤੋਂ ਮੌਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਫਿਰ ਗਰਮ ਅਤੇ ਨਮੀ ਵਾਲਾ ਰਿਹਾ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ। ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸਵੇਰੇ 11 ਵਜੇ ਤੱਕ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਬਰਨਾਲਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਐਸਬੀਐਸ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਸਵੇਰੇ 11 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ ‘ਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਹਿੰਦੂਸਥਾਨ ਸਮਾਚਾਰ