Chandigarh News: ਪੰਜਾਬ ਪੁਲਿਸ ਨੇ ਲਗਭਗ ਪੰਜ ਸਾਲਾਂ ਤੋਂ ਮੁਅੱਤਲ ਕੀਤੇ ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰ ਦਿੱਤਾ ਹੈ। ਉਨ੍ਹਾਂ ਦੀ ਬਹਾਲੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਹੋਈ ਹੈ। ਹਾਈਕੋਰਟ ਨੇ ਪੰਜਾਬ ਪੁਲਿਸ ਨੂੰ 15 ਦਿਨਾਂ ਦੇ ਅੰਦਰ ਉਸਨੂੰ ਬਹਾਲ ਕਰਨ ਦੇ ਹੁਕਮ ਦਿੱਤੇ ਸਨ।
ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ। ਫਿਲਹਾਲ ਉਹ ਡੀ. ਜੀ. ਪੀ. ਨੂੰ ਹੀ ਰਿਪੋਰਟ ਕਰਨਗੇ। ਕਰੀਬ ਪੰਜ ਮਹੀਨੇ ਪਹਿਲਾਂ ਫਰਵਰੀ ਮਹੀਨੇ ਹਾਈ ਕੋਰਟ ਨੇ ਉਨ੍ਹਾਂ ਦੀ ਬਹਾਲੀ ਦੇ ਹੁਕਮ ਦਿੱਤੇ ਸਨ ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਬਹਾਲ ਨਹੀਂ ਕੀਤਾ ਗਿਆ ਸੀ। ਇਸਤੋਂ ਬਾਅਦ ਉਮਰਾਨੰਗਲ ਨੇ ਮੁੜ ਹਾਈ ਕੋਰਟ ਦੀ ਸ਼ਰਨ ਲਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ 15 ਦਿਨਾਂ ਦੇ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਸਨ
ਹਿੰਦੂਸਥਾਨ ਸਮਾਚਾਰ