Hathras Stampede Incident: ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਸਤਸੰਗ ਦੌਰਾਨ ਮਚੀ ਭਾਜੜ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨਕਰਤਾਵਾਂ ਨੇ ਅਦਾਲਤ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ‘ਤੇ ਸੁਣਵਾਈ ਕਰਨ ਦਾ ਫੈਸਲਾ ਕਰਦਿਆਂ ਅਦਾਲਤ ਨੇ ਪਟੀਸ਼ਨਕਰਤਾਵਾਂ ਨੂੰ ਹਾਈ ਕੋਰਟ ਦੀ ਪਹੁੰਚ ਕਰਨ ਲਈ ਕਿਹਾ ਹੈ।
ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਕਿ ਬਿਨਾਂ ਸ਼ੱਕ ਇਹ ਪ੍ਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਹਨ ਪਰ ਹਾਈ ਕੋਰਟ ਇਸ ਮਾਮਲੇ ਦੀ ਸੁਣਵਾਈ ਲਈ ਸਮਰੱਥ ਹੈ। ਪਟੀਸ਼ਨਰਾਂ ਨੇ 2 ਜੁਲਾਈ ਨੂੰ ਭਾਜੜ ਦੀ ਘਟਨਾ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਪੰਜ ਮੈਂਬਰੀ ਮਾਹਿਰ ਕਮੇਟੀ ਦੀ ਨਿਯੁਕਤੀ ਦੀ ਮੰਗ ਕੀਤੀ ਸੀ।
ਦਸ ਦਇਏ ਕਿ ਹਾਥਰਸ ਵਿੱਚ 2 ਜੁਲਾਈ ਨੂੰ ਮਚੀ ਭਗਦੜ ‘ਚ 121 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋ ਗਏ ਸਨ। ਹਥਰਸ ਜ਼ਿਲ੍ਹੇ ਦੇ ਪਿੰਡ ਫੁੱਲਰਾਈ ‘ਚ ਬਾਬਾ ਨਰਾਇਣ ਹਰੀ ਉਰਫ ਭੋਲੇ ਬਾਬਾ ਦਾ ਸਤਸੰਗ ਚੱਲ ਰਿਹਾ ਸੀ ਜਿਸ ਸਮੇਂ ਇਹ ਘਟਨਾ ਵਾਪਰੀ। ਇਸ ਸਤਸੰਗ ਵਿਚ ਤਕਰੀਬਨ 2.5 ਲੱਖ ਲੋਕ ਸ਼ਾਮਿਲ ਸਨ।
ਇਸ ਮਾਮਲੇ ਵਿੱਚ ਹਾਥਰਸ ਪੁਲਿਸ ਨੇ ਸਤਸੰਗ ਪ੍ਰੋਗਰਾਮ ਦੇ ਮੁੱਖ ਸੇਵਾਦਾਰ ਦੇਵਪ੍ਰਕਾਸ਼ ਮਧੂਕਰ ਅਤੇ ਹੋਰ ਪ੍ਰਬੰਧਕਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਭਾਰਤੀ ਨਿਆਂ ਸੰਹਿਤਾ ਦੀ ਧਾਰਾ 105, 110, 126 (2), 223 ਅਤੇ 238 ਤਹਿਤ ਦਰਜ ਕੀਤੀ ਗਈ ਹੈ।
ਹਿੰਦੂਸਥਾਨ ਸਮਾਚਾਰ