Chandigarh News: ਪੰਜਾਬ ‘ਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ ‘ਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਆਮ ਜਾਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਪਰ, ਇਸ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਸ਼ੁੱਕਰਵਾਰ ਨੂੰ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਅੰਮ੍ਰਿਤਸਰ ‘ਚ 19 ਮਿਲੀਮੀਟਰ, ਲੁਧਿਆਣਾ ‘ਚ 2 ਮਿਲੀਮੀਟਰ, ਪਠਾਨਕੋਟ ‘ਚ 13.5 ਮਿਲੀਮੀਟਰ, ਫਰੀਦਕੋਟ ‘ਚ 1 ਮਿਲੀਮੀਟਰ ਮੀਂਹ ਪਿਆ, ਜਦਕਿ ਬਠਿੰਡਾ ਅਤੇ ਪਟਿਆਲਾ ‘ਚ ਵੀ ਬਾਰਿਸ਼ ਹੋਈ। ਪੰਜਾਬ ਵਿੱਚ ਔਸਤ ਤਾਪਮਾਨ ਵਿੱਚ 6.5 ਡਿਗਰੀ ਦੀ ਗਿਰਾਵਟ ਤੋਂ ਬਾਅਦ ਪਠਾਨਕੋਟ ਦਾ ਤਾਪਮਾਨ 36.4 ਡਿਗਰੀ ਦਰਜ ਕੀਤਾ ਗਿਆ। ਜੂਨ ਦੇ ਆਖ਼ਰੀ ਦਿਨਾਂ ਵਿੱਚ ਮਾਨਸੂਨ ਦੀ ਆਮਦ ਤੋਂ ਬਾਅਦ ਵੀ ਹਾਲੇ ਤੱਕ ਭਾਰੀ ਮੀਂਹ ਨਹੀਂ ਪਿਆ ਹੈ। ਮੌਸਮ ਵਿਭਾਗ ਅਨੁਸਾਰ 1 ਤੋਂ 12 ਜੁਲਾਈ ਤੱਕ ਪੰਜਾਬ ਵਿੱਚ ਆਮ ਨਾਲੋਂ 13 ਫੀਸਦੀ ਘੱਟ ਮੀਂਹ ਪਿਆ ਹੈ।
ਹਿੰਦੂਸਥਾਨ ਸਮਾਚਾਰ