Washington D.C. : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਨੇਤਾ ਡੋਨਾਲਡ ਟਰੰਪ ‘ਤੇ ਇਕ ਚੋਣ ਰੈਲੀ ਦੌਰਾਨ ਜਾਨਲੇਵਾ ਹਮਲਾ ਹੋਇਆ। ਟਰੰਪ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਟਰੰਪ ਪੂਰੀ ਤਰ੍ਹਾਂ ਸੁਰੱਖਿਅਤ ਹਨ। ਟਰੰਪ ‘ਤੇ ਗੋਲੀ ਚਲਾਉਣ ਵਾਲੇ ਹਮਲਾਵਰ ਨੂੰ ਸੀਕ੍ਰੇਟ ਸਰਵਿਸ ਏਜੰਟਾਂ ਨੇ ਮਾਰ ਗਿਰਾਇਆ ਹੈ। ਇਹ ਘਟਨਾ ਭਾਰਤੀ ਸਮੇਂ ਅਨੁਸਾਰ ਐਤਵਾਰ ਸਵੇਰੇ 4 ਵਜੇ ਦੀ ਹੈ। ਉਦੋਂ ਅਮਰੀਕਾ ਵਿੱਚ ਸ਼ਨੀਵਾਰ ਸ਼ਾਮ ਸਾਢੇ ਛੇ ਵਜੇ ਦਾ ਸਮਾਂ ਸੀ।
I fully endorse President Trump and hope for his rapid recovery pic.twitter.com/ZdxkF63EqF
— Elon Musk (@elonmusk) July 13, 2024
ਪੈਨਸਿਲਵੇਨੀਆ ਦੇ ਬਟਲਰ ‘ਚ ਇਕ ਰੈਲੀ ਦੌਰਾਨ ਜਦੋਂ ਟਰੰਪ ਸਟੇਜ ਤੋਂ ਚੋਂ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਤਾਂ ਉਨ੍ਹਾਂ ‘ਤੇ ਕਈ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਟਰੰਪ ਨੇ ਆਪਣੇ ਸੱਜੇ ਕੰਨ ‘ਤੇ ਹੱਥ ਰੱਖਿਆ ਅਤੇ ਹੇਠਾਂ ਝੁਕ ਗਏ। ਸੁਰੱਖਿਆ ਕਰਮੀਆਂ ਨੇ ਤੁਰੰਤ ਟਰੰਪ ਨੂੰ ਸੰਭਾਲ ਲਿਆ। ਟਰੰਪ ਦੇ ਚਿਹਰੇ ਅਤੇ ਕੰਨਾਂ ‘ਤੇ ਖੂਨ ਸਾਫ ਦਿਖਾਈ ਦੇ ਰਿਹਾ ਸੀ। ਗੋਲੀਬਾਰੀ ਕਰਨ ਵਾਲੇ ਨੂੰ ਸੁਰੱਖਿਆ ਕਰਮਚਾਰੀਆਂ ਨੇ ਮਾਰ ਦਿੱਤਾ। ਸੁਰੱਖਿਆ ਕਰਮਚਾਰੀ ਟਰੰਪ ਨੂੰ ਸਟੇਜ ਤੋਂ ਉਤਾਰ ਕੇ ਲੈ ਗਏ।
“Bullet pierced upper part of my ear”: Donald Trump after attack on him at Pennsylvania rally
Read @ANI story| https://t.co/CshyekGaLi#DonaldTrump #US #Pennsylvania #shooting pic.twitter.com/tUVN9QmJSB
— ANI Digital (@ani_digital) July 14, 2024
ਘਟਨਾ ਤੋਂ ਬਾਅਦ ਹਫੜਾ-ਦਫੜੀ ਦੇ ਵਿਚਕਾਰ, ਟਰੰਪ ਨੂੰ ਸਖਤ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਟਰੰਪ ਦੇ ਕੰਨਾਂ ‘ਚੋਂ ਖੂਨ ਨਿਕਲਦਾ ਦੇਖਿਆ ਜਾ ਸਕਦਾ ਹੈ। ਸੁਰੱਖਿਆ ਏਜੰਸੀਆਂ ਮੁਤਾਬਕ ਟਰੰਪ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਘਟਨਾ ਦੀ ਚਾਰੇ ਪਾਸੇ ਨਿਖੇਧੀ ਹੋ ਰਹੀ ਹੈ। ਬਿਡੇਨ, ਕਮਲਾ ਹੈਰਿਸ, ਸਾਬਕਾ ਰਾਸ਼ਟਰਪਤੀ ਓਬਾਮਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਸਪੱਸ਼ਟ ਕਿਹਾ ਕਿ ਅਮਰੀਕੀ ਸਮਾਜ ਵਿੱਚ ਹਿੰਸਾ ਦੀ ਕੋਈ ਥਾਂ ਨਹੀਂ ਹੈ।
ਦੱਸ ਦਈਏ ਕਿ ਰੈਲੀ ‘ਚ ਮੌਜੂਦ ਇਕ ਵਿਅਕਤੀ ਦੀ ਗੋਲੀਬਾਰੀ ‘ਚ ਮੌਤ ਹੋ ਗਈ ਹੈ। 2 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਪੈਨਸਿਲਵੇਨੀਆ ਪੁਲਿਸ ਨੇ ਦੱਸਿਆ ਕਿ ਟਰੰਪ ਨੂੰ ਕਰੀਬ 400 ਫੁੱਟ ਦੂਰ ਸਥਿਤ ਇਮਾਰਤ ਦੀ ਛੱਤ ਤੋਂ ਗੋਲੀ ਮਾਰੀ ਗਈ। ਘਟਨਾ ਸਥਾਨ ਤੋਂ ਇੱਕ ਏਆਰ-15 ਅਰਧ-ਆਟੋਮੈਟਿਕ ਰਾਈਫਲ ਬਰਾਮਦ ਕੀਤੀ ਗਈ ਹੈ। ਸ਼ਾਇਦ ਇਸੇ ਹਥਿਆਰ ਨਾਲ ਨੌਜਵਾਨ ਨੇ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਰੈਲੀ ‘ਤੇ ਗੋਲੀਬਾਰੀ ਕੀਤੀ ਸੀ। ਪਹਿਲੇ ਦੌਰ ‘ਚ 3 ਗੋਲੀਆਂ ਚਲਾਈਆਂ ਗਈਆਂ ਅਤੇ ਦੂਜੇ ਦੌਰ ‘ਚ 5 ਗੋਲੀਆਂ ਦਾਗਿਆਂ ਗਈਆਂ। ਪੁਲਿਸ ਨੇ ਦੱਸਿਆ ਕਿ ਸ਼ੱਕੀ ਸ਼ੂਟਰ ਮਾਰਿਆ ਗਿਆ ਹੈ ਅਤੇ ਉਸਦੀ ਉਮਰ 20 ਸਾਲ ਹੈ। ਹਮਲੇ ਦੇ ਮਕਸਦ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਪੀਐਮ ਮੋਦੀ ਨੇ ਟਰੰਪ ‘ਤੇ ਹਮਲੇ ਦੀ ਨਿਖੇਧੀ ਕੀਤੀ
ਪੀਐਮ ਮੋਦੀ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹਮਲੇ ਦੀ ਵੀ ਨਿਖੇਧੀ ਕੀਤੀ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਮੈਂ ਆਪਣੇ ਦੋਸਤ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਹੋਏ ਹਮਲੇ ਨੂੰ ਲੈ ਕੇ ਬਹੁਤ ਚਿੰਤਤ ਹਾਂ। ਮੈਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ। ਰਾਜਨੀਤੀ ਅਤੇ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਾਡੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਮ੍ਰਿਤਕਾਂ ਦੇ ਪਰਿਵਾਰ, ਜ਼ਖਮੀਆਂ ਅਤੇ ਅਮਰੀਕੀ ਲੋਕਾਂ ਦੇ ਨਾਲ ਹਨ।
Deeply concerned by the attack on my friend, former President Donald Trump. Strongly condemn the incident. Violence has no place in politics and democracies. Wish him speedy recovery.
Our thoughts and prayers are with the family of the deceased, those injured and the American…
— Narendra Modi (@narendramodi) July 14, 2024
ਹਮਲਾਵਰ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ
ਡੋਨਾਲਡ ਟਰੰਪ ‘ਤੇ ਹਮਲਾ ਕਰਨ ਵਾਲੇ ਵਿਅਕਤੀ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਹਮਲਾਵਰ ਨੂੰ ਖੁੱਲ੍ਹੇ ਵਾਲਾਂ ਨਾਲ ਦੇਖਿਆ ਜਾ ਸਕਦਾ ਹੈ। ਪੁਲਸ ਨੇ ਦੱਸਿਆ ਕਿ ਟਰੰਪ ‘ਤੇ ਗੋਲੀ ਚਲਾਉਣ ਵਾਲੇ ਵਿਅਕਤੀ ਦਾ ਨਾਂ ਮੈਥਿਊ ਕਰੂਕਸ ਹੈ। 20 ਸਾਲਾ ਕਰੂਕਸ ਦੀ ਫੋਟੋ-ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਹਾਲਾਂਕਿ ਹੁਣ ਤੱਕ ਅਮਰੀਕੀ ਪੁਲਿਸ ਜਾਂ ਐਫਬੀਆਈ ਨੇ ਇਨ੍ਹਾਂ ਫੋਟੋ-ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਹੈ।
US: Gunman who shot Donald Trump at Pennsylvania rally identified
Read @ANI story | https://t.co/QYqzu2q8aY#shooting #US #DonaldTrump #Pennsylvania #ButlerPennsulvania pic.twitter.com/zVrkSxZ7Ke
— ANI Digital (@ani_digital) July 14, 2024
ਹਿੰਦੂਸਥਾਨ ਸਮਾਚਾਰ