New Delhi News: ਦਿੱਲੀ ਦੇ ਸ਼ਾਹਦਰਾ ਸਥਿਤ ਗੁਰੂ ਤੇਗ ਬਹਾਦਰ ਹਸਪਤਾਲ ‘ਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ 18 ਸਾਲ ਦੇ ਨੌਜਵਾਨ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ ਉੱਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਮਰੀਜ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ।
ਦਰਅਸਲ, ਖਜੂਰੀ ਖਾਸ ਦਾ ਰਹਿਣ ਵਾਲਾ ਰਿਜ਼ਾਯੁਦੀਨ 23 ਜੂਨ ਤੋਂ ਜੀਟੀਬੀ ਹਸਪਤਾਲ ਵਿੱਚ ਦਾਖਲ ਹੈ। ਉਸ ਦਾ ਪੇਟ ਦੀ ਇਨਫੈਕਸ਼ਨ ਦਾ ਇਲਾਜ ਚੱਲ ਰਿਹਾ ਹੈ। ਰਿਜ਼ਯੁਦੀਨ ਨੂੰ ਹਸਪਤਾਲ ਦੀ ਚੌਥੀ ਮੰਜ਼ਿਲ ‘ਤੇ ਵਾਰਡ ਨੰਬਰ 24 ‘ਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਐਤਵਾਰ ਸ਼ਾਮ 4:30 ਵਜੇ ਇਕ 18 ਸਾਲਾ ਨੌਜਵਾਨ ਹਸਪਤਾਲ ਪਹੁੰਚਿਆ ਅਤੇ ਮਰੀਜ਼ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਗੋਲੀ ਲੱਗਣ ਕਾਰਨ ਮਰੀਜ਼ ਦੀ ਮੌਤ ਹੋ ਗਈ। ਇਸ ਦੌਰਾਨ ਹਸਪਤਾਲ ‘ਚ ਹਫੜਾ-ਦਫੜੀ ਮੱਚ ਗਈ। ਸੂਚਨਾ ‘ਤੇ ਪਹੁੰਚੀ ਪੁਲਸ ਨੇ ਦੋਸ਼ੀ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ