Amritsar News: ਪੰਜਾਬ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਗਰੁੱਪ ਦੇ ਦੋ ਮੈਂਬਰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ ਭਾਰੀ ਅਸਲਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।
ਇਕ ਟਵੀਟ ਵਿਚ ਡੀ ਜੀ ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਗਰੁੱਪ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ ਅਸਲਾ ਬਰਾਮਦ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ ਬਾਰੂਦ ਸਮੇਤ .32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਕੱਟੜਵਾਦ ਅਤੇ ਅੱਤਵਾਦ ਝੇਲ ਰਹੇ ਪੰਜਾਬ ਦੀ ਕਾਨੂੰਨ ਵਿਵਸਥਾ ਦਾ ਪੂਰੀ ਤਰਹ ਦੀਵਾਲਾ ਨਿਕਲਦਾ ਨਜ਼ਰ ਆ ਰਿਹਾ ਹੈ। ਪੁਲਿਸ ਨੇ ਦੋ ਅਸਲਾ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਦੇ ਹੁਕਮਾਂ ‘ਤੇ ਹਥਿਆਰਾਂ ਦੀ ਡਿਲਿਵਰੀ ਕਰਨ ਆਏ ਸਨ। ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੋ ਅੰਤਰਰਾਜੀ ਹਥਿਆਰਾਂ ਦੇ ਤਸਕਰਾਂ ਨੂੰ ਕਾਬੂ ਕੀਤਾ ਹੈ।
ਮੁਲਜ਼ਮਾਂ ਨੂੰ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਹਥਿਆਰਾਂ ਦੀ ਖੇਪ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਦੇਸੀ ਪਿਸਤੌਲ ਅਤੇ ਛੇ ਗੋਲੀਆਂ ਬਰਾਮਦ ਹੋਈਆਂ ਹਨ। ਫੜੇ ਗਏ ਮੁਲਜ਼ਮ ਤਰਨਤਾਰਨ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਦੀ ਪਛਾਣ ਸਿੰਘ ਸੁਮਿਤਪਾਲ ਵਾਸੀ ਪਿੰਡ ਓਠੀਆ ਅਤੇ ਅਰਸ਼ਦੀਪ ਵਾਸੀ ਪਿੰਡ ਚੱਬਾ ਵਜੋਂ ਹੋਈ ਹੈ। ਦੋਵੇਂ ਅੱਤਵਾਦੀ ਲਖਬੀਰ ਲੰਡਾ ਦੇ ਗਰੂੱਪ ਦੇ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਦੇ ਹੁਕਮਾਂ ’ਤੇ ਹਥਿਆਰਾਂ ਦੀ ਖੇਪ ਸਪਲਾਈ ਕਰਨ ਲਈ ਅੰਮ੍ਰਿਤਸਰ ਆਏ ਸਨ। ਇਨ੍ਹਾਂ ਸਮੱਗਲਰਾਂ ਦੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਵੀ ਸਬੰਧ ਹਨ।
ਇਸ ਮਾਮਲੇ ਵਿਚ ਸਟੇਟ ਸਪੈਸ਼ਲ ਅਪਰੇਸ਼ਨ ਸੈਲ ਅੰਮ੍ਰਿਤਸਰ ਵਿਚ ਐਫ ਆਈ ਆਰ ਦਰਜ ਕੀਤੀ ਹੈ। ਉਹਨਾਂ ਦੱਸਿਆ ਕਿ ਇਹ ਨਜਾਇਜ਼ ਹਥਿਆਰ ਸਮਗਲਿੰਗ ਦਾ ਗੋਰਖ ਧੰਦਾ ਮੱਧ ਪ੍ਰਦੇਸ਼ ਤੋਂ ਚਲਾਇਆ ਜਾ ਰਿਹਾ ਹੈ ਜਿਸਨੂੰ ਨਕੇਲ ਪਾਉਣ ਲਈ ਪੰਜਾਬ ਪੁਲਿਸ ਦੇ ਯਤਨ ਜਾਰੀ ਹਨ। ਉਹਨਾਂ ਕਿਹਾ ਕਿ ਯੋਜਨਾਬੱਧ ਅਪਰਾਧ ਤੇ ਗੈਰ ਕਾਨੂੰਨੀ ਹਥਿਆਰ ਸਪਲਾਈ ਵਿਚ ਜੁਟੇ ਸਾਰੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਹਥਿਆਰਾਂ ਦੀ ਇਹ ਖੇਪ ਅਪਰਾਧਿਕ ਅਨਸਰਾਂ ਨੂੰ ਅੱਗੇ ਵੇਚਣ ਲਈ ਖਰੀਦੀ ਸੀ ਤਾਂ ਜੋ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਸਕਣ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਇੱਕ ਮਹੀਨਾ ਪਹਿਲਾਂ ਹਰੀਕੇ ਇਲਾਕੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੂੰ .32 ਬੋਰ ਦੇ ਦੋ ਪਿਸਤੌਲ ਵੇਚਣ ਦੀ ਗੱਲ ਵੀ ਕਬੂਲੀ ਹੈ।
ਇਸ ਸਬੰਧੀ ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 42 ਮਿਤੀ 14.07.2024 ਦਰਜ ਕੀਤੀ ਗਈ ਹੈ
ਹਿੰਦੂਸਥਾਨ ਸਮਾਚਾਰ