SCO Summit News:ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਾਕਿਸਤਾਨ ‘ਤੇ ਅਸਿੱਧਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅੱਤਵਾਦ ਖੇਤਰੀ ਅਤੇ ਵਿਸ਼ਵ ਸ਼ਾਂਤੀ ਲਈ ਖਤਰਾ ਬਣ ਗਿਆ ਹੈ ਅਤੇ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ, ਉਤਸ਼ਾਹਿਤ ਕਰਨ ਅਤੇ ਇਸਦਾ ਵਿੱਤ ਪੋਸ਼ਣ ਕਰਨ ਵਾਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਲੋੜ ਹੈ।
ਹਾਲ ਹੀ ਵਿਚ ਅਸਤਾਨਾ ਦੀ ਕਾਜ਼ਿਨਫਾਰਮ ਨਿਊਜ਼ ਏਜੰਸੀ ਨਾਲ ਇੰਟਰਵਿਊ ਵਿਚ ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਵਿਚ ਅੱਤਵਾਦ, ਵੱਖਵਾਦ ਅਤੇ ਕੱਟੜਪੰਥ ਦੀਆਂ ਤਿੰਨ ਬੁਰਾਈਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੱਤੀ ਗਈ ਹੈ।
ਕਜ਼ਾਕਿਸਤਾਨ ਦੀ ਰਾਜਧਾਨੀ ਅਸਤਾਨਾ ਵਿੱਚ ਕਜ਼ਾਕਿਸਤਾਨ ਦੀ ਪ੍ਰਧਾਨਗੀ ਹੇਠ ਐਸ.ਸੀ.ਓ ਕੌਂਸਲ ਆਫ਼ ਹੈੱਡ ਆਫ਼ ਸਟੇਟ ਦੀ 24ਵੀਂ ਮੀਟਿੰਗ ਹੋਈ। ਜੈਸ਼ੰਕਰ ਨੇ ਇਸ ਸੰਮੇਲਨ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਕੀਤੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੀ ਇਸ ਸੰਮੇਲਨ ਵਿੱਚ ਸ਼ਾਮਲ ਹੋਏ। ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕਜ਼ਾਕਿਸਤਾਨ ਨੇ ਸੰਮੇਲਨ ਦੀ ਪ੍ਰਧਾਨਗੀ ਕਰਦੇ ਹੋਏ ਅੱਤਵਾਦ, ਵੱਖਵਾਦ ਅਤੇ ਕੱਟੜਪੰਥ ਦੇ ਖਿਲਾਫ ਜੰਗ ਛੇੜਨ ਦੇ ਪ੍ਰਸਤਾਵਾਂ ‘ਤੇ ਚਰਚਾ ਕੀਤੀ।
ਪਿਛਲੇ ਸਾਲ ਨਵੀਂ ਦਿੱਲੀ ਵਿੱਚ ਹੋਏ ਐਸਸੀਓ ਸੰਮੇਲਨ ’ਚ ਇਸ ਸਬੰਧ ਵਿੱਚ ਇੱਕ ਸਾਂਝਾ ਬਿਆਨ ਵਿੱਚ ਅਪਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੁਸ਼ਾਂਬੇ ਵਿੱਚ ਨਸ਼ਾ ਵਿਰੋਧੀ ਕੇਂਦਰ ਸਥਾਪਤ ਕਰਨ ਲਈ ਵੀ ਸਹਿਮਤੀ ਬਣੀ ਹੈ।
ਹਿੰਦੂਸਥਾਨ ਸਮਾਚਾਰ