Ferozepur, Punjab News: ਪੰਜਾਬ ਦੀ ਕਾਨੂੰਨ ਵਿਵਸਥਾ ਦਿਨੋਂ-ਦਿਨ ਵਿਗਰੜਦੀ ਜਾ ਰਹੀ ਹੈ। ਕਾਨੂੰਨ ਵਿਵਸਥਾ ਇਸ ਹੱਦ ਤੱਕ ਵਿਗੜ ਚੁੱਕੀ ਹੈ ਕਿ ਹੁਣ ਨਿੱਕੀ ਜਿਹੀ ਗੱਲ ਨੂੰ ਲੈ ਕੇ ਗੋਲੀਆਂ ਚੱਲ ਰਹੀਆਂ ਹਨ। ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਬਗਦਾਦੀ ਗੇਟ ਦੇ ਨਜ਼ਦੀਕ ਇੱਕ ਰਾਹਗੀਰ ਨੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਇੱਕ ਗੋਲੀ ਨੌਜਵਾਨ ਦੇ ਜਾ ਲੱਗੀ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਰਾਜਬੀਰ ਸਿੰਘ ਨੇ ਦੱਸਿਆ, ਉਹ ਵਿਆਹ ਤੋਂ ਆ ਰਹੇ ਸਨ। ਇਸ ਦੌਰਾਨ ਬਗਦਾਦੀ ਗੇਟ ਦੇ ਨਜ਼ਦੀਕ ਇੱਕ ਚੰਡੀਗੜ੍ਹ ਨੰਬਰ ਦੀ ਗੱਡੀ ਆਈ ਅਤੇ ਟੱਕਰ ਮਾਰ ਕੇ ਅੱਗੇ ਲੰਘ ਗਈ। ਉਨ੍ਹਾਂ ਕਿਹਾ, ਜਦੋਂ ਅੱਗੇ ਜਾ ਕੇ ਉਨ੍ਹਾਂ ਨੇ ਪੁੱਛਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਨੌਜਵਾਨਾਂ ਨੇ ਉੱਥੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਉਸ ਦੀ ਲੱਤ ‘ਤੇ ਲੱਗ ਗਈ। ਉਨ੍ਹਾਂ ਮੰਗ ਕੀਤੀ ਕਿ ਗੋਲੀ ਚਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਹਿੰਦੂਸਥਾਨ ਸਮਾਚਾਰ