Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ।
ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ… pic.twitter.com/QScmwqbVPn— Sukhbir Singh Badal (@officeofssbadal) July 16, 2024
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਪੇਸ਼ ਹੋਵੇਗਾ।
ਉਨ੍ਹਾਂ ਕਿਹਾ ਕਿ ਮੈਂ ਇਸ ਅਸਥਾਨ ’ਤੇ ਪੇਸ਼ ਹੋਵਾਂਗਾ। ਦੱਸ ਦੇਈਏ ਕਿ ਪੰਜ ਸਿੰਘ ਸਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਸੀ ਅਤੇ ਬਾਗੀ ਆਗੂਆਂ ਵਲੋਂ ਲਾਏ ਦੋਸ਼ਾਂ ਸੰਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਸੀ।
ਹਿੰਦੂਸਥਾਨ ਸਮਾਚਾਰ