New Delhi News: ਜੰਮੂ-ਕਸ਼ਮੀਰ ਦੇ ਡੋਡਾ ‘ਚ ਸੋਮਵਾਰ ਨੂੰ ਹੋਏ ਅੱਤਵਾਦੀ ਹਮਲੇ ਦੀ ਘਟਨਾ ’ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਇਸਦੀ ਸਖ਼ਤ ਨਿਖੇਧੀ ਕੀਤੀ ਹੈ।
ਮਲਿਕਾਅਰਜੁਨ ਖੜਗੇ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਐਕਸ ‘ਤੇ ਕਿਹਾ, ਜੰਮੂ-ਕਸ਼ਮੀਰ ਦੇ ਡੋਡਾ ‘ਚ ਅੱਤਵਾਦੀ ਮੁਕਾਬਲੇ ‘ਚ ਇਕ ਅਧਿਕਾਰੀ ਸਮੇਤ ਫੌਜ ਦੇ 4 ਬਹਾਦਰ ਜਵਾਨਾਂ ਦੀ ਕੁਰਬਾਨੀ ਤੋਂ ਬਹੁਤ ਦੁਖੀ ਹਾਂ। ਜਿਨ੍ਹਾਂ ਨੇ ਭਾਰਤ ਮਾਤਾ ਦੀ ਸੇਵਾ ਵਿੱਚ ਸਭ ਤੋਂ ਵੱਡਾ ਬਲੀਦਾਨ ਦਿੱਤਾ ਹੈ। ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਜ਼ਖਮੀਆਂ ਦੇ ਨਾਲ ਹਨ। ਅਸੀਂ ਉਨ੍ਹਾਂ ਦੀ ਜਲਦੀ ਅਤੇ ਪੂਰੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਕਾਇਰ ਅੱਤਵਾਦੀਆਂ ਵੱਲੋਂ ਕੀਤੀਆਂ ਜਾ ਰਹੀਆਂ ਹਿੰਸਾ ਦੀਆਂ ਇਨ੍ਹਾਂ ਕਾਰਵਾਈਆਂ ਦੀ ਸਖ਼ਤ ਨਿੰਦਾ ਕਰਨ ਲਈ ਸ਼ਬਦ ਕਾਫ਼ੀ ਨਹੀਂ ਹੋਣਗੇ।
ਜੰਮੂ-ਕਸ਼ਮੀਰ ਦੇ ਡੋਡਾ ‘ਚ ਹੋਈ ਅੱਤਵਾਦੀ ਘਟਨਾ ਦੀ ਸਖਤ ਨਿੰਦਾ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਫਿਰ ਜੰਮੂ-ਕਸ਼ਮੀਰ ‘ਚ ਅੱਤਵਾਦੀ ਮੁਕਾਬਲੇ ‘ਚ ਸਾਡੇ ਜਵਾਨ ਸ਼ਹੀਦ ਹੋ ਗਏ। ਉਨ੍ਹਾਂ ਨੇ ਨਿਮਰ ਸ਼ਰਧਾਂਜਲੀ ਭੇਂਟ ਕਰਦਿਆਂ ਦੁਖੀ ਪਰਿਵਾਰ ਨਾਲ ਡੂੰਘੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਤੋਂ ਬਾਅਦ ਇਕ ਅਜਿਹੀਆਂ ਭਿਆਨਕ ਘਟਨਾਵਾਂ ਬੇਹੱਦ ਦੁਖਦ ਅਤੇ ਚਿੰਤਾਜਨਕ ਹਨ। ਇਹ ਲਗਾਤਾਰ ਹੋ ਰਹੇ ਅੱਤਵਾਦੀ ਹਮਲੇ ਜੰਮੂ-ਕਸ਼ਮੀਰ ਦੀ ਖਸਤਾ ਹਾਲਤ ਨੂੰ ਉਜਾਗਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਗਲਤ ਨੀਤੀਆਂ ਦਾ ਨਤੀਜਾ ਸਾਡੇ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਅੱਤਵਾਦ ਦੇ ਖਿਲਾਫ ਇੱਕਜੁੱਟ ਹੈ।
ਹਿੰਦੂਸਥਾਨ ਸਮਾਚਾਰ