Chandigarh News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੁੱਧਵਾਰ ਲੰਧਰ (ਪੱਛਮੀ) ਵਿਧਾਨ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਮੋਹਿੰਦਰ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਅਹੁਦਾ ਤੇ ਭੇਦ ਗੁਪਤ ਰੱਖਣ ਦਾ ਹਲਫ਼ ਦਿਵਾਇਆ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮਾਨ ਨੇ ਮੋਹਿੰਦਰ ਭਗਤ ਨੂੰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤਣ ਦੀ ਵਧਾਈ ਦਿੱਤੀ। ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ