News Delhi: ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿੱਚ ਸੀਬੀਆਈ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਹੇਠਲੀ ਅਦਾਲਤ ਦੇ ਸੀਬੀਆਈ ਹਿਰਾਸਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਸੀਬੀਆਈ ਕੇਸ ਵਿੱਚ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ 29 ਜੁਲਾਈ ਨੂੰ ਸੁਣਵਾਈ ਕਰਨ ਦਾ ਹੁਕਮ ਦਿੱਤਾ ਹੈ।
ਸੀਬੀਆਈ ਵੱਲੋਂ 25 ਜੂਨ ਨੂੰ ਅਰਵਿੰਦ ਦੀ ਗ੍ਰਿਫ਼ਤਾਰੀ ਸਬੰਧੀ ਹੇਠਲੀ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਗਈ ਸੀ। ਹੇਠਲੀ ਅਦਾਲਤ ਨੇ ਸਿਰਫ ਇਕ ਆਧਾਰ ‘ਤੇ ਗ੍ਰਿਫਤਾਰੀ ਦੀ ਇਜਾਜ਼ਤ ਦਿੱਤੀ ਸੀ। 26 ਜੂਨ ਨੂੰ ਰਾਉਸ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਸੀ। ਰਾਉਸ ਐਵੇਨਿਊ ਕੋਰਟ ਦੇ ਡਿਊਟੀ ਜੱਜ ਅਮਿਤਾਭ ਰਾਵਤ ਨੇ ਕਿਹਾ ਸੀ ਕਿ ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਨਹੀਂ ਹੈ। ਬਾਅਦ ਵਿੱਚ 29 ਜੂਨ ਨੂੰ ਸੀਬੀਆਈ ਦੀ ਗ੍ਰਿਫ਼ਤਾਰੀ ਖ਼ਤਮ ਹੋਣ ਤੋਂ ਬਾਅਦ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਹਿੰਦੂਸਥਾਨ ਸਮਾਚਾਰ