Chandigarh News: ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਇਕ ਖੁਫ਼ੀਆ-ਅਧਾਰਤ ਅਭਿਆਨ ਵਿਚ, ਪੰਜਾਬ ਪੁਲਿਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਦੇ ਇਕ ਮੈਂਬਰ ਦੀ ਗ੍ਰਿਫ਼ਤਾਰੀ ਨਾਲ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਰੋਕਿਆ ਹੈ।
ਰਾਜ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਨੇ ਯੂ.ਐਸ.ਏ. ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਅਤੇ ਇਟਲੀ ਸਥਿਤ ਰੇਸ਼ਮ ਸਿੰਘ ਦੇ ਇਕ ਗੁਰਗੇ ਨੂੰ ਅੰਮ੍ਰਿਤਸਰ ਤੋਂ ਗਿ੍ਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ੀ ਸੰਚਾਲਕਾਂ ਦੇ ਹੁਕਮਾਂ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇ ਰਹੇ ਸੀ। ਉਨ੍ਹਾਂ ਪਾਸੋਂ ਇਕ ਪਿਸਤੌਲ, 2 ਮੈਗਜੀਨ, 9 ਜ਼ਿੰਦਾ ਕਾਰਤੂਸ ਅਤੇ ਇਕ ਖਾਲੀ ਗੋਲੀ ਦਾ ਖੋਲ ਬਰਾਮਦ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ