Chandigarh News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਵੀਰਵਾਰ ਨੂੰ ਡਰੱਗ ਕੇਸ ਵਿਚ ਪਟਿਆਲਾ ਐਸ.ਆਈ.ਟੀ. ਅੱਗੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਇਸ ਸੰਬੰਧੀ ਅੰਮ੍ਰਿਤਸਰ ਵਿਚ ਮਾਣਹਾਨੀ ਦੇ ਕੇਸ ਦੇ ਸੰਬੰਧ ਵਿਚ ਪੇਸ਼ੀ ਦਾ ਹਵਾਲਾ ਦਿੱਤਾ ਹੈ।
ਇਸ ਮੌਕੇ ਐਸ.ਆਈ.ਟੀ. ਨੂੰ ਭੇਜੀ ਚਿੱਠੀ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਕੇਸ ਦੇ ਸੰਬੰਧ ਵਿਚ 23 ਤਾਰੀਕ ਤੋਂ ਬਾਅਦ ਮੈਨੂੰ ਬੁਲਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਚਿੱਠੀ ਵਿਚ ਐਸ.ਆਈ.ਟੀ. ’ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੇਸ ਦਾ ਪੱਖ ਮਜ਼ਬੂਤੀ ਨਾਲ ਰੱਖਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ