Kupwara News: ਜੰਮੂ ਦੇ ਕੁਪਵਾੜਾ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ। ਕੁਪਵਾੜਾ ਦੇ ਕੇਰਨ ਸੈਕਟਰ ਵਿਚ ਕੰਟਰੋਲ ਰੇਖਾ ਨਾਲ ਦੋ ਦਹਿਸ਼ਤਗਰਦ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ ਜਿਨ੍ਹਾਂ ਨੂੰ ਮਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੌਜ ਵੱਲੋਂ ਘੁਸਪੈਠ ਵਿਰੋਧੀ ਮੁਹਿੰਮ ਚੱਲ ਰਹੀ ਹੈ। ਜ਼ਿਕਰਯੋ ਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਦਹਿਸ਼ਤੀ ਕਾਰਵਾਈਆਂ ਵਧ ਰਹੀਆਂ ਹਨ ਜਿਸ ਨੂੰ ਰੋਕਣ ਲਈ ਭਾਰਤੀ ਫੌਜ ਵੱਲੋਂ ਤਲਾਸ਼ੀ ਮੁਹਿੰਮ ਆਦਿ ਆਰੰਭੀ ਗਈ ਹੈ। ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨੇ ਦੋ ਦਿਨ ਪਹਿਲਾਂ ਵੀ ਹਮਲਾ ਕੀਤਾ ਸੀ ਜਿਸ ਕਾਰਨ ਪੰਜ ਜਵਾਨਾਂ ਦੀ ਮੌਤ ਹੋ ਗਈ ਸੀ।
ਇਕ ਚੋਟੀ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁਪਵਾੜਾ ਜ਼ਿਲੇ ਦੇ ਕੇਰਨ ਇਲਾਕੇ ‘ਚ ਘੁਸਪੈਠ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ ਦੀ 6ਆਰਆਰ ਅਤੇ ਕੁਪਵਾੜਾ ਪੁਲਸ ਸਮੇਤ ਸੁਰੱਖਿਆ ਬਲਾਂ ਨਾਲ ਮੁਕਾਬਲਾ ਸ਼ੁਰੂ ਹੋਇਆ। ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਹਿੰਦੂਸਥਾਨ ਸਮਾਚਾਰ