NEET UG 2024: ਸੁਪਰੀਮ ਕੋਰਟ ਨੇ ਬੁੱਧਵਾਰ ਨੀਟ-ਯੂਜੀ 2024 ਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਨੈਸ਼ਨਲ ਟੈਸਟਿੰਗ ਏਜੰਸੀ (NTA) ਨੂੰ ਹੁਕਮ ਜਾਰੀ ਕੀਤਾ ਹੈ ਕਿ 20 ਜੁਲਾਈ ਦੁਪਹਿਰ 12 ਵਜੇ ਤੱਕ ਨੀਟ-ਯੂਜੀ 2024 ਦੇ ਕੇਂਦਰ ਅਤੇ ਸ਼ਹਿਰਾਂ ਅਨੁਸਾਰ ਨਤੀਜਿਆਂ ਦਾ ਐਲਾਨ ਕਰਨ। ਇਹ ਹੁਕਮ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਜਾਰੀ ਕੀਤੇ। ਸੁਪਰੀਮ ਕੋਰਟ 22 ਜੁਲਾਈ ਨੂੰ ਇਸ ਪ੍ਰੀਖਿਆ ਨੂੰ ਰੱਦ ਕਰਨ, ਮੁੜ ਪ੍ਰੀਖਿਆ ਕਰਵਾਉਣ ਤੇ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਮੁੜ ਸੁਣਵਾਈ ਕਰੇਗੀ।
ਅਦਾਲਤ ਨੇ ਕਿਹਾ ਕਿ ਸ਼ੱਕ ਹੈ ਕਿ ਪ੍ਰਸ਼ਨ ਪੱਤਰ ਲੀਕ ਪਟਨਾ ਅਤੇ ਹਜ਼ਾਰੀਬਾਗ ਤੱਕ ਸੀਮਤ ਸੀ। ਇਸ ਮਾਮਲੇ ਦੀ ਫਿਰ ਤੋਂ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਨਾਲ ਹੀ ਸਾਫ ਕੀਤਾ ਕਿ ਜੇ ਇਸ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੋਈ ਹੈ ਤਾਂ ਹੀ ਇਸ ਪ੍ਰੀਖਿਆ ਨੂੰ ਮੁੜ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪ੍ਰੀਖਿਆ ਨਵੇਂ ਸਿਰੇ ਤੋਂ ਕਰਵਾਉਣ ਦਾ ਕੋਈ ਠੋਸ ਆਧਾਰ ਹੋਣਾ ਚਾਹੀਦਾ ਹੈ। ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਵਿਵਾਦਗ੍ਰਸਤ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ 2024 ਨਾਲ ਸਬੰਧਤ ਪਟੀਸ਼ਨਾਂ ਦੇ ਬੈਚ ’ਤੇ ਸੁਣਵਾਈ ਕੀਤੀ। ਅਦਾਲਤ ਵਿਚ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂਨੂੰ ਕਰੀਬ 15,000 ਨਵੀਆਂ ਰਜਿਸਟ੍ਰੇਸ਼ਨਾਂ ਮਿਲੀਆਂ ਹਨ।
ਇਨ੍ਹਾਂ ਨਵੇਂ 15,094 ਵਿਦਿਆਰਥੀਆਂ ਵਿੱਚੋਂ 1.08 ਲੱਖ ਵਿਦਿਆਰਥੀਆਂ ਵਿੱਚੋਂ ਸਿਰਫ਼ 44 ਅਜਿਹੇ ਹਨ ਜੋ ਪ੍ਰਾਈਵੇਟ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਦਾਖ਼ਲਾ ਲੈਣਗੇ। ਐਨਟੀਏ (NTA) ਦੇ ਵਕੀਲ ਨੇ ਕਿਹਾ ਕਿ ਨਵੀਂ ਰਜਿਸਟ੍ਰੇਸ਼ਨ ਕਰਨ ਵਾਲੇ ਕਰੀਬ 12 ਹਜ਼ਾਰ ਵਿਦਿਆਰਥੀ ਫੇਲ੍ਹ ਹੋ ਗਏ ਹਨ।
ਸਾਲਿਸਟਰ ਜਨਰਲ ਨੇ ਕਿਹਾ ਕਿ ਨਵੀਂ ਰਜਿਸਟਰੇਸ਼ਨ ਖੋਲ੍ਹਣ ਦਾ ਮਕਸਦ ਕਿਸੇ ਵਿਅਕਤੀ ਵਿਸ਼ੇਸ਼ ਦੀ ਮਦਦ ਕਰਨਾ ਨਹੀਂ ਸੀ। ਇਹ ਵਿਦਿਆਰਥੀਆਂ ਦੀ ਭਲਾਈ ਲਈ ਕੀਤਾ ਗਿਆ ਸੀ। ਨਵੀਆਂ ਰਜਿਸਟ੍ਰੇਸ਼ਨਾਂ ਵਿੱਚੋਂ ਸਿਰਫ਼ 44 ਹੀ ਦਾਖ਼ਲਾ ਲੈ ਸਕੇ ਹਨ।
ਸੁਣਵਾਈ ਦੌਰਾਨ, ਸੀਜੇਆਈ ਨੇ ਪਟਨਾ ਅਤੇ ਹਜ਼ਾਰੀਬਾਗ ਵਿਖੇ ਦਾਖਲ ਲੀਕ ਤੇ ਕਿਹਾ ਕਿ ਇਹ ਨਿਰਧਾਰਤ ਕਰਨ ਦੀ ਜ਼ਰੂਰਤ ਹੈ ਕੀ ਉਲੰਘਣਾ ਵਿਆਪਕ ਸੀ। ਉਨ੍ਹਾਂ ਇਹ ਵੀ ਮੰਨਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਤੀਜੇ ਨਾ ਜਾਣ ਕੇ ਨੁਕਸਾਨ ਹੁੰਦਾ ਹੈ। ਸੀਜੇਆਈ ਨੇ ਪ੍ਰੀਖਿਆ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਕੇਂਦਰ-ਵਾਰ ਅੰਕਾਂ ਦੇ ਪੈਟਰਨ ਨੂੰ ਪ੍ਰਦਰਸ਼ਿਤ ਕਰਦੇ ਹੋਏ ਵਿਦਿਆਰਥੀਆਂ ਦੀ ਪਛਾਣ ਨੂੰ ਲੁਕਾਉਣ ਦਾ ਸੁਝਾਅ ਦਿੱਤਾ।
NEET UG 2024 ਲਈ ਅਗਲੀ ਸੁਣਵਾਈ 22 ਜੁਲਾਈ, 2024 ਨੂੰ ਤੈਅ ਕੀਤੀ ਗਈ ਹੈ।
ਹਿੰਦੂਸਥਾਨ ਸਮਾਚਾਰ